August 26, 2026 2:28 pm

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ

Share:

ਦਲਜੀਤ ਕੌਰ/ਸੰਗਰੂਰ, 14 ਅਪ੍ਰੈਲ, 2023: ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 132ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਅੰਬੇਡਕਰ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਜਾਤੀਵਾਦ ਦਾ ਖਾਤਮਾ ਕਰਨ ਅਤੇ ਆਪਸੀ ਸ਼ਾਂਤਮਈ ਸਮਾਜਿਕ ਬਣਤਰ ਦੀ ਸਥਾਪਨਾ ਉਤੇ ਜ਼ੋਰ ਦਿੰਦੀ ਹੈ ਅਤੇ ਭਾਰਤ ਦਾ ਸੰਵਿਧਾਨ ਇਹ ਸਾਬਤ ਕਰਦਾ ਹੈ ਕਿ ਬਾਬਾ ਸਾਹਿਬ ਦੀ ਸੋਚ ਸਾਰਿਆਂ ਲਈ ਸਾਂਝੀ ਸੀ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ।
ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਗੌਰਵ ਦੀ ਘੜੀ ਹੈ ਕਿ ਆਪਾਂ ਸਾਰੇ, ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਦੇ ਜਨਮ ਦਿਹਾੜੇ ਦੇ ਮੌਕੇ ’ਤੇ, ਉਨ੍ਹਾਂ ਦੀ ਸਮਾਜ ਪ੍ਰਤੀ ਮਹੱਤਵਪੂਰਨ ਦੇਣ ਨੂੰ ਯਾਦ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰ ਰਹੇ ਹਾਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸ੍ਰੀ ਨਿਤੇਸ਼ ਜੈਨ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਸ੍ਰੀ ਮੁਕੁਲ ਬਾਵਾ ਸਮੇਤ ਹੋਰਾਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।
seculartvindia
Author: seculartvindia

Leave a Comment

Voting poll

[democracy id="1"]

latest news