February 4, 2026 6:34 pm

ਐਸ.ਡੀ.ਐਮ ਸੰਗਰੂਰ ਵੱਲੋਂ ਆਵਾਜ਼ੀ ਪ੍ਰਦੂਸ਼ਣ ਨੂੰ ਰੋਕਣ ਲਈ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਮੈਰਿਜ ਪੈਲੇਸਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ

Share:

ਦਲਜੀਤ ਕੌਰ/ਸੰਗਰੂਰ, 17 ਅਪ੍ਰੈਲ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵੱਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ ਗਿਆ। ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਮਾਣਯੋਗ ਅਦਾਲਤਾਂ ਵੱਲੋਂ ਵੀ ਸਮੇਂ ਸਮੇਂ ’ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ।
ਉਪ ਮੰਡਲ ਮੈਜਿਸਟਰੇਟ ਨੇ ਲੋਕ ਹਿੱਤ ਵਿੱਚ ਕਿਹਾ ਕਿ ਲਾਊਡਸਪੀਕਰਾਂ ਦੀ ਉੱਚੀ ਆਵਾਜ਼ ਕਰਕੇ ਬਿਮਾਰੀ ਵਿਅਕਤੀਆਂ, ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਛੋਟੇ ਬੱਚਿਆਂ ਦੀ ਸਿਹਤ ’ਤੇ ਬੇਹੱਦ ਮਾੜਾ ਪ੍ਰਭਾਵ ਪੈਂਦਾ ਹੈ ਜਿਸ ਨੂੰ ਧਿਆਨ ਵਿੱਚ ਰੱਖ ਕੇ ਧਾਰਮਿਕ ਸੰਸਥਾਵਾਂ ਤੇ ਮੈਰਿਜ ਪੈਲੇਸਾਂ ਨੂੰ ਲਾਊਡਸਪੀਕਰਾਂ ਦੀ ਆਵਾਜ਼ ਆਪਣੀ ਸੰਸਥਾ ਦੇ ਅੰਦਰ ਤੱਕ ਹੀ ਸੀਮਤ ਰੱਖਣੀ ਚਾਹੀਦੀ ਹੈ।
ਐਸ.ਡੀ.ਐਮ ਨੇ ਕਿਹਾ ਕਿ ਹਾਲਾਂਕਿ ਕਈ ਵਾਰ ਲਾਊਡਸਪੀਕਰ ਜਾਂ ਡੀ.ਜੇ ਆਦਿ ਲਗਾਉਣ ਲਈ ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨਿਕ ਪ੍ਰਵਾਨਗੀ ਲੈ ਲਈ ਜਾਂਦੀ ਹੈ ਪਰ ਉਸ ਪ੍ਰਵਾਨਗੀ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਪ੍ਰਸ਼ਾਸਨ ਕੋਲ ਇਸ ਮਸਲੇ ਸਬੰਧੀ ਸ਼ਿਕਾਇਤਾਂ ਕਰਦੇ ਹਨ ਜਿਸ ਕਾਰਨ ਸਬ ਡਵੀਜ਼ਨ ਪੱਧਰ ’ਤੇ ਮੀਟਿੰਗਾਂ ਕਰਕੇ ਸਮੂਹ ਧਾਰਮਿਕ ਸੰਸਥਾਵਾਂ ਤੇ ਮੈਰਿਜ ਪੈਲੇਸ ਪ੍ਰਬੰਧਕਾਂ ਨੂੰ ਲੋਕ ਹਿੱਤ ਵਿੱਚ ਆਵਾਜ਼ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ।
ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ.ਡੀ.ਓ ਸ਼੍ਰੀ ਮੋਹਿਤ ਸਿੰਗਲਾ ਨੇ ਕਿਹਾ ਕਿ ਆਵਾਜ਼ ਪ੍ਰਦੂਸ਼ਣ ਨੂੰ ਨਿਯੰਤ੍ਰਿਤ ਕਰਨ ਲਈ ਬਣਾਏ ਗਏ ਨਿਯਮਾਂ ਤਹਿਤ ਇਹ ਯੰਤਰ ਚਲਾਉਣ ਲਈ ਆਵਾਜ਼ ਦੀ ਹੱਦ ਵੀ ਮਿੱਥੀ ਗਈ ਹੈ ਜਿਸ ਨੂੰ ਚਾਰ ਜੋਨਾਂ ਇੰਡਸਟ੍ਰੀਅਲ ਏਰੀਆ, ਕਰਮਸ਼ੀਅਲ ਏਰੀਆ, ਰਿਹਾਇਸ਼ੀ ਏਰੀਆ ਅਤੇ ਸਾਈਲੈਂਸ ਏਰੀਆ ਵਿਚ ਵੰਡਿਆ ਗਿਆ ਹੈ ਜਿਸ ਲਈ ਦਿਨ ਅਤੇ ਸ਼ਾਮ ਲਈ ਵੱਖ ਵੱਖ ਪੈਮਾਨੇ ਦੀ ਆਵਾਜ਼ ਨਿਰਧਾਰਿਤ ਕੀਤੀ ਗਈ ਹੈ।
ਇਸ ਮੌਕੇ ਡੀ.ਐਸ.ਪੀ ਸ਼੍ਰੀ ਅਜੇਪਾਲ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੀ ਸੂਰਤ ਵਿੱਚ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਸ਼ਹਿਰ ਦੇ ਸਮੂਹ ਧਾਰਮਿਕ ਅਸਥਾਨਾਂ ਅਤੇ ਮੈਰਿਜ ਪੈਲੇਸਾਂ ਦੇ ਪ੍ਰਬੰਧਕ ਵੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news