February 4, 2026 8:14 pm

ਡਾ.ਅੰਬੇਡਕਰ ਜੈਅੰਤੀ ਮੌਕੇ ਹੋਣਹਾਰ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਕੀਤਾ ਸਨਮਾਨਤ

Share:

ਹੁਸ਼ਿਆਰਪੁਰ, 18 ਅਪ੍ਰੈਲ (ਤਰਸੇਮ ਦੀਵਾਨਾ) ਭਾਰਤ ਰਤਨ, ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ 132ਵੇਂ ਜਨਮ ਦਿਨ ਨੂੰ ਮਨਾਉਂਦਿਆਂ ਪਿੰਡ ਅੱਤੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਇਕ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਡਾ.ਅੰਬੇਡਕਰ ਸਾਹਿਬ ਦੀ ਫੋਟੋ ਅੱਗੇ ਸ਼ਰਧਾ ਦੇ ਫੁੱਲ ਅਰਪਣ ਕਰਨ ਉਪਰੰਤ ਅਤੇ ਸਕੂਲੀ ਵਿਦਿਆਰਥਣ ਤਨਵੀਰ ਕੌਰ ਵੱਲੋਂ ਧਾਰਮਿਕ ਸ਼ਬਦ ਗਾਇਨ ਕਰਕੇ ਕੀਤੀ ਗਈ।
             ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਸਮੇਤ ਵੱਖ ਵੱਖ ਬੁਲਾਰਿਆਂ ਨੇ ਡਾ.ਅੰਬੇਡਕਰ ਸਾਹਿਬ ਜੀ ਦੀ ਜੀਵਨੀ ਅਤੇ ਸੰਘਰਸ਼ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਿਚਕਾਰ ਪੇਂਟਿੰਗ ਮੁਕਾਬਲੇ ਅਤੇ ਕੁਈਜ ਮੁਕਾਬਲਾ ਵੀ ਕਰਵਾਇਆ ਗਿਆ। ਸਮਾਗਮ ਦੌਰਾਨ ਨਗਰ ਦੇ ਹੋਣਹਾਰ ਵਿਦਿਆਰਥੀ ਅਤੇ ਹੋਣਹਾਰ ਖਿਡਾਰੀਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਸੰਜੀਵ ਕੁਮਾਰ ਸੀਨੀਅਰ ਮੀਤ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਟੇਜ ਦਾ ਸੰਚਾਲਨ ਬੜੇ ਸੁਚੱਜੇ ਢੰਗ ਨਾਲ ਕੀਤਾ ਗਿਆ। ਸੰਗਤਾਂ ਵਾਸਤੇ ਚਾਹ ਪਕੌੜੇ ਅਤੇ ਗੁਰੂ ਦੇ ਅਤੁੱਟ ਲੰਗਰ ਵੀ ਵਰਤਾਏ ਗਏ।
           ਇਸ ਮੌਕੇ ਜਸਵਿੰਦਰ ਸਿੰਘ ਪ੍ਰਧਾਨ, ਰਮੇਸ਼ ਕੁਮਾਰ ਖਜਾਨਚੀ, ਧਰਮੇਸ਼ ਸਿੰਘ ਸੰਯੁਕਤ ਖਜਾਨਚੀ, ਅਮਰ ਚੰਦ ਫੌਜੀ, ਜਗਦੀਸ਼ ਲਾਲ, ਸੁਰਜੀਤ ਰਾਮ, ਗੁਰਦੇਵ ਸਿੰਘ, ਰਾਮ ਲਾਲ, ਦੁਆਰਕਾ ਦਾਸ, ਦਲਜਿੰਦਰ ਸਿੰਘ, ਕਮਲਜੀਪ ਕੌਰ ਮੈਂਬਰ ਪੰਚਾਇਤ, ਪ੍ਰਭਜੋਤ ਕੌਰ, ਸੁਖਪ੍ਰੀਤ ਸਿੰਘ, ਹਰਜਿੰਦਰਪਾਲ, ਅਮਰੀਕ ਸਿੰਘ, ਵਿਜੇ ਕੁਮਾਰ, ਮਹਿੰਦਰ ਸਿੰਘ, ਚੰਦਰਪਾਲ ਆਦਿ ਸਮੇਤ ਸਕੂਲੀ ਬੱਚੇ ਵੀ ਹਾਜ਼ਰ ਸਨ।
          ਫੋਟੋ: (ਡਾ.ਅੰਬੇਡਕਰ ਜੈਅੰਤੀ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼)
seculartvindia
Author: seculartvindia

Leave a Comment

Voting poll

What does "money" mean to you?
  • Add your answer

latest news