August 26, 2026 7:53 am

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਦਿੱਲੀ ਲੈ ਕੇ ਆਈ ਕੌਮੀ ਜਾਂਚ ਏਜੰਸੀ

Share:

ਨਵੀਂ ਦਿੱਲੀ, 17 ਅਪਰੈਲ/ਕੌਮੀ ਜਾਂਚ ਏਜੰਸੀ (ਐੱਨਆਈਏ) ਪਿਛਲੇ ਸਾਲ ਦਰਜ ਹੋਏ ਮਾਮਲੇ ਵਿੱਚ ਪੁੱਛਪੜਤਾਲ ਲਈ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਦਿੱਲੀ ਲੈ ਕੇ ਆਈ। ਬਿਸ਼ਨੋਈ ਇਸ ਸਮੇਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਏਜੰਸੀ ਅੱਜ ਗੈਂਗਸਟਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰੇਗੀ। 1 ਅਪਰੈਲ ਨੂੰ ਮੁੰਬਈ ਪੁਲੀਸ ਨੇ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ (ਯੂਬੀਟੀ) ਨੇਤਾ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ।

seculartvindia
Author: seculartvindia

Leave a Comment

Voting poll

[democracy id="1"]

latest news