February 22, 2026 5:53 pm

ਸ਼ਾਂਤਾ ਜੌੜਾ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖ਼ਸੀਅਤਾਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ 

Share:

ਦਲਜੀਤ ਕੌਰ/ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ, 2023: ਆਪਣੇ ਧੀਆਂ ਤੇ ਪੁੱਤਰ ਨੂੰ ਸਮਾਜ ਵਿੱਚ ਬੁਲੰਦੀਆਂ ਉਤੇ ਪਹੁੰਚਾਉਣ ਦਾ ਸੁਪਨਾ ਸਾਕਾਰ ਕਰਨ ਲਈ ਆਪਣੇ ਜੀਵਨ ਦੇ ਹਮਸਫ਼ਰ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਜਗਜੀਤ ਸਿੰਘ ਜੌੜਾ ਨਾਲ ਮਿਲ ਕੇ ਪੂਰੀ ਜ਼ਿੰਮੇਵਾਰੀ ਨਾਲ ਫਰਜ਼ ਪੂਰਾ ਕਰਨ ਵਾਲੇ ਸਰਦਾਰਨੀ ਸ਼ਾਂਤਾ ਜੌੜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਨੂੰ ਮੋਹ ਭਿੱਜੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ।
ਇਸ ਸਮੇਂ ਸਵ. ਸ਼ਾਂਤਾ ਜੌੜਾ ਦੇ ਨਿਮਰ ਤੇ ਮਿਲਾਪੜੇ ਸੁਭਾਅ ਦਾ ਜ਼ਿਕਰ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਜੌੜਾ ਪਰਿਵਾਰ ਵੱਲੋਂ ਬਜ਼ੁਰਗਾਂ ਪ੍ਰਤੀ ਫਰਜ਼ਾਂ ਨੂੰ ਨਿਭਾਉਣ ਵਿੱਚ ਮਿਸਾਲ ਕਾਇਮ ਕਰਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਸਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਜੌੜਾ ਪਰਿਵਾਰ ਵਾਂਗ ਆਪਣੇ ਬਜ਼ੁਰਗਾਂ ਦਾ ਆਦਰ ਮਾਣ ਕਰਨਾ ਚਾਹੀਦਾ ਹੈ। ਬੁਲਾਰਿਆਂ ਨੇ ਕਿਹਾ ਕਿ ਸਵ. ਸ਼ਾਂਤਾ ਜੌੜਾ ਨੇ ਆਪਣੇ ਜੀਵਨ ਵਿੱਚ ਵਿਦਿਆਰਥੀ ਵਰਗ ਦੀ ਮਿਆਰੀ ਸਿਖਿਆ ਨੂੰ ਯਕੀਨੀ ਬਣਾਇਆ ਅਤੇ ਆਪਣੇ ਪਰਿਵਾਰ ਨੂੰ ਪਿਆਰ ਅਤੇ ਸਾਂਝ ਦੀ ਕੜੀ ਵਿੱਚ ਪਰੋਅ ਕੇ ਰੱਖਿਆ।
ਮਹਾਰਾਜਾ ਪੈਲੇਸ ਸੁਨਾਮ ਵਿਖੇ ਸਰਦਾਰਨੀ ਸ਼ਾਂਤਾ ਜੌੜਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸੰਬੋਧਨ ਵੀ ਕੀਤਾ।
ਇਸ ਮੌਕੇ ਸ੍ਰੀ ਅਮਨ ਅਰੋੜਾ ਕੈਬਨਿਟ ਮੰਤਰੀ, ਸ. ਸੁਖਦੇਵ ਸਿੰਘ ਢੀਂਡਸਾ, ਸ. ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵੀ ਆਪਣੇ ਸ਼ੋਕ ਸੰਦੇਸ਼ ਰਾਹੀਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕਰਨ ਤੋਂ ਬਾਅਦ ਸਰਦਾਰਨੀ ਸ਼ਾਂਤਾ ਜੌੜਾ ਦੇ ਬੇਟੇ ਅਨੁਪ੍ਰੀਤ ਸਿੰਘ ਜੋੜਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news