August 28, 2026 12:14 pm

ਮੀਜ਼ਲ-ਰੁਬੇਲਾ ਦੇ ਖ਼ਾਤਮੇ ਲਈ ਟੀਕਾਕਰਨ ਤੋਂ ਵਾਂਝੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਪਰਿਵਾਰਾਂ ਨੂੰ ਜਾਗਰੂਕ ਕਰਨ ਦੀ ਹਦਾਇਤ

Share:

ਦਲਜੀਤ ਕੌਰ/ਸੰਗਰੂਰ, 20 ਅਪ੍ਰੈਲ, 2023: ਮੀਜ਼ਲ (ਖਸਰਾ) ਤੇ ਰੁਬੇਲਾ ਨੂੰ 2023 ਦੇ ਅੰਤ ਤੱਕ ਖਤਮ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੱਲੋਂ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਮੀਜ਼ਲ ਰੂਬੇਲਾ ਦੇ ਖ਼ਾਤਮੇ ਲਈ ਇਹ ਜ਼ਰੂਰੀ ਹੈ ਕਿ ਜ਼ਿਲ੍ਹੇ ਦੇ 2 ਸਾਲ ਤੱਕ ਦੇ 32 ਹਜ਼ਾਰ ਦੇ ਲਗਭਗ ਬੱਚਿਆਂ ਦਾ ਐਮ.ਆਰ.1 ਤੇ ਐਮ. ਆਰ. 2 ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ 2 ਸਾਲ ਤੱਕ ਦੇ ਬੱਚੇ ਦੇ ਇਹ ਟੀਕਾ ਨਹੀਂ ਲੱਗ ਸਕਿਆ ਤਾਂ 5 ਸਾਲ ਤੱਕ ਦੇ ਬੱਚੇ ਐਮ.ਆਰ ਟੀਕੇ ਲਈ ਯੋਗ ਹਨ।
ਸਹਾਇਕ ਕਮਿਸ਼ਨਰ ਵੱਲੋਂ ਇਸ ਸਬੰਧੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਐਮ.ਆਰ ਟੀਕਾਕਰਨ ਤੋਂ ਵਾਂਝੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਪਰਿਵਾਰਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਏਰੀਏ ਦੀ ਏ.ਐਨ.ਐਮ ਨਾਲ ਤਾਲਮੇਲ ਰੱਖ ਕੇ 5 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਦਾ ਰਿਕਾਰਡ ਰੱਖਿਆ ਜਾਵੇ ਤੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਰੱਖਣ ਲਈ ਕਿਹਾ ਗਿਆ।
ਆਈ.ਐਮ.ਏ. ਪ੍ਰਧਾਨ ਡਾ. ਮਨਦੀਪ ਸਿੰਘ ਨੂੰ ਜ਼ਿਲ੍ਹੇ ਦੇ ਬੱਚਿਆਂ ਦੇ ਮਾਹਰ ਡਾਕਟਰ ਵੱਲੋਂ ਬੁਖਾਰ ਤੇ ਸਰੀਰ ਧੱਫੜ ਜਾਂ ਖ਼ਾਰਸ਼ ਵਾਲੇ ਬੱਚਿਆਂ ਨੂੰ ਸਿਹਤ ਵਿਭਾਗ ਕੋਲ ਰਿਪੋਰਟ ਕਰਨ ਲਈ ਕਿਹਾ ਗਿਆ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਐਮ. ਆਰ ਟੀਕਾਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ 100 ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਡਬਲਿਊ.ਐਚ.ਓ. ਤੋਂ ਡਾ. ਨਮਿਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਪਾਲ ਸਿੰਘ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
seculartvindia
Author: seculartvindia

Leave a Comment

Voting poll

[democracy id="1"]

latest news