
ਹੁਸ਼ਿਆਰਪੁਰ 21 ਅਪ੍ਰੈਲ ( ਤਰਸੇਮ ਦੀਵਾਨਾ ) ਜੇ.ਐਸ.ਐਸ. ਆਸ਼ਾ ਕਿਰਨ ਸਕੂਲ ਜਹਾਨ ਖੇਲਾਂ ਵਿਖੇ ਰਿਆਤ ਐਂਡ ਬਾਹਰਾ ਬੀ.ਐਸ.ਸੀ. ਨਰਸਿੰਗ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਦੌਰਾ ਕੀਤਾ। ਉਨ੍ਹਾਂ ਨਾਲ ਪ੍ਰੋ: ਮਨਪ੍ਰੀਤ ਕੌਰ ਅਤੇ ਪ੍ਰੋ: ਕੰਚਨ ਸਨ।ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਸ.ਮਲਕੀਤ ਸਿੰਘ ਮਹੇੜੂ ਨੇ ਬੀ.ਐਸ.ਸੀ. ਨਰਸਿੰਗ ਦੇ 40 ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਸਕੂਲ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ। ਪ੍ਰਿ: ਸ਼ੈਲੀ ਸ਼ਰਮਾ ਨੇ ਸਕੂਲ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ ਨੇ ਜੇ.ਐਸ.ਐਸ. ਆਸ਼ਾ ਕਿਰਨ ਟੀਚਰਜ਼ ਟ੍ਰੇਨਿੰਗ ਇੰਸਟੀਚਿਊਟ ਦੀ ਅਤੇ ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ ਬਾਰੇ ਜਾਣਕਾਰੀ ਦਿੱਤੀ। ਸਪੈਸ਼ਲ ਬੱਚਿਆਂ ਨੇ ਸੱਭਿਆਚਰਕ ਪ੍ਰੋਗਰਾਮ ਪੇਸ਼ ਕੀਤਾ।ਇਸ ਮੌਕੇ ਤੇ ਰਿਆਤ ਐਂਡ ਬਾਹਰਾ ਦੇ ਬੀ.ਐਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਨੇ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਨ ਸਕੂਲ ਨੂੰ ਦੋ ਛੱਤ ਵਾਲੇ ਪੱਖੇ ਭੇਂਟ ਕੀਤੇ। ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਵਿੱਤ ਸਕੱਤਰ ਹਰੀਸ਼ ਠਾਕੁਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਰਾਮ ਆਸਰਾ, ਹਰਮੇਸ਼ ਤਲਵਾੜ, ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।