November 22, 2025 12:16 pm

ਭਾਕਿਯੂ ਏਕਤਾ (ਡਕੌਂਦਾ) ਵੱਲੋਂ ਖੇਤੀ ਖੇਤਰ ਦੇ ਸੰਕਟ ਬਾਰੇ 7 ਮਈ ਨੂੰ ਸੂਬਾਈ ਕਨਵੈਨਸ਼ਨ ਕਰਨ ਦਾ ਫੈਸਲਾ 

Share:

ਦਲਜੀਤ ਕੌਰ/ਚੰਡੀਗੜ੍ਹ, 28 ਅਪ੍ਰੈਲ, 2023: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ ) ਨੇ ਪੰਜਾਬ ਦੇ ਖੇਤੀ ਸੰਕਟ ਨੂੰ ਮੁੱਖ ਰੱਖਦਿਆਂਂ ਸੂਬਾਈ ਕਨਵੈਨਸ਼ਨ ਸੱਦੀ ਹੈ। ਜਥੇਬੰਦੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸਮੁੱਚੇ ਦੇਸ਼ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਖੇਤੀਬਾੜੀ ਦਾ ਸੰਕਟ ਗਹਿਰਾ ਹੋ ਰਿਹਾ ਹੈ। ਹਾਕਮ ਹਰ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਕੇ ਲੋਕਾਂ ਦੀ ਜ਼ਿੰਦਗੀ ਨੂੰ ਨਰਕ ਬਣਾਉਣ ਤੇ ਤੁਲੇ ਹੋਏ ਹਨ। ਇਹਨਾਂ ਲੋਕ ਵਿਰੋਧੀ ਨੀਤੀਆਂ ਕਾਰਨ ਡੂੰਘੇ ਹੋ ਰਹੇ ਖੇਤੀ ਖੇਤਰ ਦੇ ਸੰਕਟ ਨੂੰ ਵਿਸਥਾਰ ਵਿੱਚ ਸਮਝਣ, ਚੁਣੌਤੀਆਂ ਅਤੇ ਸੰਭਾਵਨਾਵਾਂ ਨੂੰ ਟਿੱਕਣ ਲਈ ਜਥੇਬੰਦੀ ਵੱਲੋਂ 7 ਮਈ 2023 ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾਈ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਵਿੱਚ ਵਿਸ਼ੇਸ਼ ਤੌਰ ਤੇ ਪ੍ਰਸਿੱਧ ਪੱਤਰਕਾਰ ਪੀ ਸਾਈਨਾਥ ਕੁੰਜੀਵਤ ਭਾਸ਼ਣ ਦੇਣਗੇ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਬੀਕੇਯੂ ਏਕਤਾ ਡਕੌਂਦਾ ਵੱਲੋਂ ਤਿਆਰ ਕੀਤੀ ਗਈ ਖੇਤੀ ਨੀਤੀ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਹ ਖੇਤੀ ਨੀਤੀ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ 22 ਮਾਰਚ ਨੂੰ ਸੌਂਪੀ ਜਾ ਚੁੱਕੀ ਹੈ।
ਆਗੂਆਂ ਨੇ ਸਾਰੀਆਂ ਕਿਸਾਨ, ਮਜ਼ਦੂਰ ਅਤੇ ਇਨਕਲਾਬੀ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੂੰ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਵਰਨਣਯੋਗ ਹੈ ਕਿ ਪੱਤਰਕਾਰ ਪੀ ਸਾਈਨਾਥ, ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਦੇ ਮੁੱਖ ਸੰਪਾਦਕ ਹਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news