August 26, 2026 2:27 pm

ਜਖੇਪਲ ਤੇ ਗੰਢੂਆਂ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ 

Share:

ਦਲਜੀਤ ਕੌਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 5 ਮਈ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਸਿਹਤ ਬਲਾਕ ਕੌਹਰੀਆਂ ਅਧੀਨ 2 ਆਮ ਆਦਮੀ ਕਲੀਨਿਕ ਪ੍ਰਸ਼ਾਸਨਿਕ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਲੁਧਿਆਣਾ ‘ਚ 80 ‘ਆਮ ਆਦਮੀ ਕਲੀਨਿਕਾਂ’ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਵੀ ਆਨਲਾਈਨ ਦੇਖਿਆ ਗਿਆ।
ਉਪ ਮੰਡਲ ਮੈਜਿਸਟ੍ਰੇਟ ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ ਨੇ ਜਖੇਪਲ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ 15 ਅਗਸਤ 2022 ਤੋਂ ਬਾਅਦ ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਜਿੰਨਾਂ ਵਿੱਚ ਹੁਣ ਤੱਕ ਲੱਖਾਂ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ‘ਚ 80 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿੰਨਾਂ ਵਿੱਚੋਂ ਸਿਹਤ ਬਲਾਕ ਕੌਹਰੀਆਂ ਅਧੀਨ 2 ਕਲੀਨਿਕ ਜਖੇਪਲ ਅਤੇ ਗੰਢੂਆਂ ਵਿਖੇ ਅੱਜ ਕਾਰਜਸ਼ੀਲ ਹੋ ਗਏ ਹਨ।
ਡਾ. ਬਲਜੀਤ ਸਿੰਘ ਜ਼ਿਲ੍ਹਾ ਸਿਹਤ ਅਫਸਰ ਅਤੇ ਡਾ. ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਿਹਤਰੀਨ ਮੁੱਢਲੀਆਂ ਸਿਹਤ ਸੇਵਾਵਾਂ ਇੱਕ ਥਾਂ ‘ਤੇ ਆਪਣੇ ਘਰਾਂ ਦੇ ਨੇੜੇ ਉਪਲੱਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਉੱਚ ਮਿਆਰ ਦੀਆਂ ਦਵਾਈਆਂ ਮੁਫ਼ਤ ਉਪਲੱਬਧ ਹੋਣਗੀਆਂ।
ਇਸ ਮੌਕੇ ਐਸ ਡੀ ਓ ਪੰਚਾਇਤੀ ਰਾਜ ਦਵਿੰਦਰ ਸਿੰਘ, ਬੀ.ਈ.ਈ. ਨਰਿੰਦਰ ਪਾਲ ਸਿੰਘ, ਡਾ. ਰਿਸ਼ਵ ਗਰਗ, ਸਰਦਾਰਾ ਸਿੰਘ, ਪ੍ਰੀਤਮ ਕੌਰ, ਨਰੇਸ਼ ਕੁਮਾਰ, ਸਿਮਰਦੀਪ ਕੌਰ, ਰਣਜੀਤ ਕੌਰ, ਰਿੰਪਲ ਕੌਰ ਸਮੇਤ ਸਮੂਹ ਸਟਾਫ ਤੋਂ ਇਲਾਵਾ ਪੰਚਾਇਤਾਂ ਦੇ ਨੁਮਾਇੰਦੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

[democracy id="1"]

latest news