April 9, 2026 7:35 pm

ਸੰਸਕਾਰ ਵੈਲੀ ਸਮਾਰਟ ਸਕੂਲ ਦੇ ਬੱਚਿਆਂ ਵੱਲੋਂ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ‘ਚ ਰੰਗਾਰੰਗ ਪੇਸ਼ਕਾਰੀਆਂ 

Share:

ਦਲਜੀਤ ਕੌਰ/ਭਵਾਨੀਗੜ੍ਹ, 13 ਮਈ 2023: ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਵਿਖੇ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਵਿੱਚ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਸਭ ਦਾ ਮਨ ਜਿੱਤ ਲਿਆ। ਬੱਚਿਆਂ ਵੱਲੋਂ ਡਾਂਸ, ਸਮੂਹ ਗਾਇਨ, ਕਵਿਤਾ ਉਚਾਰਨ, ਨਾਟਕ ਆਦਿ ਪੇਸ਼ ਕੀਤੇ ਗਏ।
ਇਸ ਮੌਕੇ ਬੱਚਿਆਂ ਦੀਆਂ ਮਾਵਾਂ ਲਈ ਕੁਝ ਖੇਡਾਂ ਵੀ ਕਰਵਾਈਆਂ ਗਈਆਂ ਜਿਸ ਵਿੱਚ ਸਾਰਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਕੁਝ ਮਾਵਾਂ ਨੇ ਆਪਣੇ ਬੱਚਿਆਂ ਨਾਲ ਡਾਂਸ ਕਰਕੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ ਅਤੇ ਕੁਝ ਮਾਵਾਂ ਨੇ ਜੀਵਨ ਵਿੱਚ ਮਾਂ ਦੀ ਮਹੱਤਤਾ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ।
ਡਾਇਰੈਕਟਰ ਸ਼੍ਰੀ ਧਰਮਵੀਰ ਗਰਗ ਜੀ ਨੇ ਬੱਚਿਆਂ ਵੱਲੋਂ ਦਿੱਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਬੱਚਿਆਂ ਦੀ ਜ਼ਿੰਦਗੀ ਵਿੱਚ ਮਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਸਕੂਲੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਸਕੂਲ ਦੇ ਮੁੱਖ ਅਧਿਆਪਕਾ ਨੇ ਵਿਦਿਆਰਥੀਆਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੂੰ ਭਵਿੱਖ ਵਿੱਚ ਲਗਾਤਾਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿੱਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਦੇ ਹਨ। ਪ੍ਰੋਗਰਾਮ ਦੇ ਨਾਲ-ਨਾਲ ਕੁੁੱਝ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਕਲਾ ਦਾ ਪ੍ਰਦਰਸ਼ਨ ਕੀਤਾ। ਯੋਗਤਾ ਅਨੁਸਾਰ ਪੇਂਟਿੰਗ ਪ੍ਰਦਰਸ਼ਿਤ ਕੀਤੀ ਗਈ।ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਅਧਿਆਪਕਾ ਅਮਨ ਨਿੱਝਰ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੀਆਂ ਮਾਵਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਮਾਂ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news