April 9, 2026 8:41 pm

ਖੇਡ ਮੰਤਰੀ ਦੇ ਲਾਰਿਆਂ ਤੋ ਅੱਕੇ ਬੇਰੁਜ਼ਗਾਰ ਕਰਨਗੇ ਗੁਰਮੀਤ ਸਿੰਘ ਮੀਤ ਹੇਅਰ ਕੋਠੀ ਦਾ ਘਿਰਾਓ

Share:

ਦਲਜੀਤ ਕੌਰ/ਸੰਗਰੂਰ, 13 ਮਈ, 2023: ਜਲੰਧਰ ਜ਼ਿਮਨੀ ਚੋਣ ਮੌਕੇ ਵੱਖ ਵੱਖ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕੀਤੇ। ਪ੍ਰੰਤੂ ਕੁਝ ਜਥੇਬੰਦੀਆਂ ਨੂੰ ਮੀਟਿੰਗਾਂ ਦੇ ਲਾਰੇ ਦੇਕੇ ਡੰਗ ਸਾਰ ਦਿੱਤਾ ਗਿਆ। ਇਸੇ ਤਹਿਤ ਹੀ ਖੇਡ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਨੇ 7 ਮਈ ਨੂੰ ਬੇਰੁਜ਼ਗਾਰ ਉਪ ਵੈਦ ਯੂਨੀਅਨ, ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ, ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਹੋਰ ਅਨੇਕਾਂ ਜਥੇਬੰਦੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਦੇਕੇ ਰੋਸ ਪ੍ਰਦਰਸ਼ਨ ਮੁਲਤਵੀ ਕਰਵਾ ਦਿੱਤੇ ਸਨ, ਪ੍ਰੰਤੂ ਬਾਅਦ ਵਿੱਚ ਬੇਰੁਜ਼ਗਾਰਾਂ ਨੂੰ ਟਾਲ ਮਟੋਲ ਕੀਤੀ ਜਾਂਦੀ ਰਹੀ। ਇਸੇ ਤੋ ਅੱਕੇ ਬੇਰੁਜ਼ਗਾਰਾਂ ਦੀਆਂ ਉਕਤ ਜਥੇਬੰਦੀਆਂ ਨੇ 14 ਮਈ ਨੂੰ ਖੇਡ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੇਰੁਜ਼ਗਾਰਾਂ ਨਾਲ ਹੇਜ ਜਿਤਾ ਕੇ ਸੱਤਾ ਉੱਪਰ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਬੇਰੁਜ਼ਗਾਰਾਂ ਨਾਲ ਬੈਠਕਾਂ ਕਰਨ ਅਤੇ ਰੁਜ਼ਗਾਰ ਦੇਣ ਤੋ ਭੱਜ ਰਹੀ ਹੈ।
ਇਸ ਲਈ ਬੇਰੁਜ਼ਗਾਰ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਇਕੱਠੇ ਹੋਣ ਉਪਰੰਤ ਖੇਡ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਇਸ ਮੌਕੇ ਉਪ ਵੈਦ ਯੂਨੀਅਨ ਦੇ ਜਸਪ੍ਰੀਤ ਸਿੰਘ, ਆਰਟ ਐਂਡ ਕਰਾਫਟ ਯੂਨੀਅਨ ਤੋ ਹਰਜਿੰਦਰ ਸਿੰਘ ਝੁਨੀਰ, ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਤੋ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news