February 22, 2026 4:25 pm

ਕੌਮੀ ਲੋਕ ਅਦਾਲਤ ਦੌਰਾਨ ਦੋਵਾਂ ਧਿਰਾਂ ਦੀ ਸਹਿਮਤੀ ਨਾਲ 14026 ਕੇਸਾਂ ਦਾ ਨਿਪਟਾਰਾ

Share:

ਦਲਜੀਤ ਕੌਰ/ਸੰਗਰੂਰ, 13 ਮਈ, 2023: ਜਸਟਿਸ ਐੱਮਐੱਸ ਰਾਮਾਚੰਦਰਾ ਰਾਓ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨ ਡਵੀਜ਼ਨ, ਸੰਗਰੂਰ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਰਜਿੰਦਰ ਸਿੰਘ ਰਾਏ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਦੇਖ ਰੇਖ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ, ਮੂਨਕ, ਧੂਰੀ ਅਤੇ ਮਲੇਰਕੋਟਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿਚ ਦਾਇਰ ਨਹੀਂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਕ੍ਰਿਮਿਨਲ ਕੰਪਾਊਂਡੇਬਲ, 138 ਐਨ ਆਈ ਐਕਟ, ਮਨੀ ਰਿਕਵਰੀ, ਵਿਆਹ ਦੇ ਝਗੜੇ (ਤਲਾਕ ਤੋਂ ਇਲਾਵਾ), ਬਿਜਲੀ, ਪਾਣੀ, ਸਰਵਿਸ ਆਦਿ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਕੁੱਲ 13 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 7 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਦੋ ਮੈਂਬਰ ਨਾਮਜ਼ਦ ਕੀਤੇ ਗਏ ਸਨ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸ੍ਰੀ ਰਜਿੰਦਰ ਸਿੰਘ ਰਾਏ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਮਨਜਿੰਦਰ ਸਿੰਘ, ਸ੍ਰੀਮਤੀ ਬਲਜਿੰਦਰ ਸਿੱਧੂ, ਮਿਸ ਗਰੀਸ਼ ਅਤੇ ਮਿਸ ਦੀਪਤੀ ਗੁਪਤਾ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ ਸਹਿਬਾਨ ਸ੍ਰੀ ਹਰਵਿੰਦਰ ਸਿੰਘ ਸਿੰਧੀਆਂ ਸਿਵਲ ਜੱਜ (ਸਡ), ਸ੍ਰੀ ਗੁਰਕ੍ਰਿਪਾਲ ਸਿੰਘ ਸੇਖੋਂ ਸੀ.ਜੇ.ਐਮ, ਸ੍ਰੀਮਤੀ ਸੁਮਿਤ ਸਭਰਵਾਲ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਮਿਸ ਲਵਲੀਨ ਸੰਧੂ, ਮਿਸ ਰਾਜਨਦੀਪ ਕੌਰ, ਸ੍ਰੀ ਮਨੂੰ ਸਿੰਗਲਾ ਅਤੇ ਮਿਸ ਰਮਨਦੀਪ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਨੇ ਲੋਕ ਅਦਾਲਤ ਬੈਂਚਾਂ, ਸੰਗਰੂਰ ਤੋਂ ਇਲਾਵਾ ਜੋਤ ਨਰਿੰਜਨ ਸਿੰਘ ਗਿੱਲ ਪ੍ਰਧਾਨ, ਕੰਜਿਊਮਰ ਫੋਰਮ, ਸੰਗਰੂਰ ਅਤੇ ਸ੍ਰੀ ਅਵਤਾਰ ਸਿੰਘ, ਨਾਇਬ ਤਹਿਸੀਲਦਾਰ, ਰੈਵਨਿਊ ਕੋਰਟ, ਸੰਗਰੂਰ ਦੇ ਬੈਂਚ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਰੂਪਾ ਧਾਲੀਵਾਲ, ਸ੍ਰੀ ਹਸਨਦੀਪ ਬਾਜਵਾ ਅਤੇ ਸ੍ਰੀ ਹਰਸ਼ਬੀਰ ਸਿੰਘ ਸੰਧੂ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਮਲੇਰਕੋਟਲਾ ਨੇ ਲੋਕ ਅਦਾਲਤ ਬੈਂਚਾਂ, ਮਲੇਰਕੋਟਲਾ ਦੀ ਪ੍ਰਧਾਨਗੀ ਕੀਤੀ, ਇਸ ਤੋਂ ਇਲਾਵਾ ਤਹਿਸੀਲਦਾਰ, ਰੈਵਨਿਊ ਕੋਰਟ, ਮਲੇਰਕੋਟਲਾ ਦੇ ਬੈਂਚ ਦੀ ਪ੍ਰਧਾਨਗੀ ਕੀਤੀ। ਸ੍ਰੀ ਗੁਰਵਿੰਦਰ ਸਿੰਘ ਜੌਹਲ, ਮਿਸ ਲਵਜਿੰਦਰ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਨਾਮ ਨੇ ਲੋਕ ਅਦਾਲਤ ਬੈਂਚ ਸੁਨਾਮ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਨੇਹਾ ਗੋਇਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਧੂਰੀ ਨੇ ਲੋਕ ਅਦਾਲਤ ਬੈਂਚ, ਧੂਰੀ ਦੀ ਪ੍ਰਧਾਨਗੀ ਕੀਤੀ ਅਤੇ ਸ੍ਰੀ ਗੁਰਿੰਦਰ ਪਾਲ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਨੇ ਲੋਕ ਅਦਾਲਤ ਬੈਂਚ, ਮੂਨਕ ਦੀ ਪ੍ਰਧਾਨਗੀ ਕੀਤੀ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 27664 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 14026 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 311788365/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਤੇ ਸ੍ਰੀ ਰਜਿੰਦਰ ਸਿੰਘ ਰਾਏ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news