
ਹੁਸ਼ਿਆਰਪੁਰ 18 ਮਈ (ਤਰਸੇਮ ਦੀਵਾਨਾ) ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਮੁੱਖ ਦਫ਼ਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਸ਼ੇਸ ਤੌਰ ਤੇ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਨਰੇਸ਼ ਕੁਮਾਰ ਬੱਧਣ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਨੇਕੂ ਬੱਧਣ ਸੀਨੀਅਰ ਮੀਤ ਪ੍ਰਧਾਨ ਦੋਆਬਾ ਨੇ ਸਿਰਕਤ ਕੀਤੀ ਇਸ ਮੌਕੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਕਿਹਾ ਕਿ ਜਲੰਧਰ ਜਿਮਨੀ ਚੋਣ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਲੋਕਾ ਦੇ ਨਾਲ ਇੱਕ ਵੱਡਾ ਧੋਖਾ ਕੀਤਾ ਹੈ ਉਹਨਾ ਕਿਹਾ ਕਿ ਬਿਜਲੀ ਦਰਾ ਵਿੱਚ ਕੀਤੇ ਵਾਧੇ ਨੂੰ ਮਾਨ ਸਰਕਾਰ ਤੁਰੰਤ ਵਾਪਿਸ ਲਵੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਰੈਗੂਲੇਟਰੀ ਕਮਿਸ਼ਨ ਨੇ ਰਾਜ ਵਿੱਚ ਘਰੇਲੂ ਬਿਜਲੀ ਦੀਆਂ ਕੀਮਤਾਂ ਵਿੱਚ 25 ਪੈਸੇ ਤੋਂ ਲੈ ਕੇ 80 ਪੈਸੇ ਪ੍ਰਤੀ ਯੂਨਿਟ ਤੱਕ ਦੇ ਵਾਧੇ ਨੂੰ ਸਾਲ 2023- 24 ਲਈ ਬਿਜਲੀ ਦੇ ਨਵੇਂ ਟੈਕਸ ਸਚਾਰਜ ਤੈਅ ਕਰਨ ਦੀ ਮਨਜ਼ੂਰੀ ਦਿੱਤੀ ਹੈ ਜਦਕਿ ਪੰਜਾਬ ਦੇ ਗਰੀਬ ਲੋਕ ਤਾ ਪਹਿਲਾ ਹੀ ਗਰੀਬੀ ਦੀ ਚੱਕੀ ਵਿੱਚ ਪੀਸ ਹੋ ਰਹੇ ਹਨ । ਉਨ੍ਹਾਂ ਕਿਹਾ ਹੈ ਕਿ ਨਵੇਂ ਟੈਰਿਫ ਵਿੱਚ ਘਰੇਲੂ, ਵਪਾਰਕ ਅਤੇ ਉਦਯੋਗਿਕ ਬਿਜਲੀ ਦੀਆਂ ਨਵੀਆਂ ਦਰਾਂ ਸਾਰੇ ਵਰਗਾਂ ਨੂੰ ਪ੍ਰਭਾਵਿਤ ਕਰਨਗੀਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਕਹਿਣਾ ਕੇ ਆਮ ਲੋਕਾਂ ਤੇ ਇਸ ਦਾ ਪ੍ਰਭਾਵ ਨਹੀਂ ਪਵੇਗਾ ਹਾਸੋਹੀਣਾ ਹੈ ਉਹਨਾਂ ਨੇ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਵਿਰੋਧਤਾ ਕਰਦਿਆਂ ਹੋਇਆਂ ਇਸ ਨੂੰ ਤੁਰੰਤ ਵਾਪਸ ਲੈਣ ਚਿਤਾਵਨੀ ਦਿੱਤੀ ! ਉਨ੍ਹਾਂ ਕਿਹਾ ਕਿ ਇਹ ਨਤੀਜਾ ਉਨ੍ਹਾਂ ਲੋਕਾਂ ਲਈ ਹੈ ਜੋ ਭਗਵੰਤ ਸਿੰਘ ਮਾਨ ਤੇ ਅੱਖਾਂ ਬੰਦ ਕਰਕੇ ਵਿਸ਼ਵਾਸ਼ ਕਰ ਰਹੇ ਹਨ! ਆਗੂਆ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਮੱਧ ਵਰਗ ਤੋ ਲੈ ਕੇ ਵਪਾਰੀ ਵਰਗ ਦੀਆਂ ਜੇਬਾ ਵਿੱਚੋ ਪੈਸੇ ਲੁੱਟਣ ਦੀ ਤਿਆਰੀ ਕਰ ਰਹੀ ਹੈ ! ਉਹਨਾ ਪੰਜਾਬ ਸਰਕਾਰ ਤੇ ਤਿੱਖੇ ਸ਼ਬਦਾਂ ਦੇ ਵਾਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਿਸ ਲਵੇ ਨਹੀਂ ਤਾਂ ਬੇਗਮਪੁਰਾ ਟਾਇਗਰ ਫੋਰਸ ਦੇ ਨਾਲ ਨਾਲ ਪੰਜਾਬ ਦੇ ਲੋਕ ਵੀ ਪੰਜਾਬ ਸਰਕਾਰ ਖਿਲਾਫ ਸੜਕਾਂ ਤੇ ਆਉਣ ਲਈ ਮਜਬੂਰ ਹੋਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੁਮਾਰ ਬੱਧਣ ,ਅਸੋਕ ਕੁਮਾਰ ਕਟੋਚ ਬੜੀ ਬਸੀ ,ਅਮਨਦੀਪ, ਹਰੀ ਰਾਮ ਆਦੀਆ ਜਿਲ੍ਹਾ ਪ੍ਰਧਾਨ ਭਾਵਾਦਾਸ ,ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਰਾਜੀਵ ਸੈਣੀ, ,ਪੰਮਾ ਡਾਡਾ, ਗੋਗਾ ਮਾਂਝੀ ,ਰਾਜ ਕੁਮਾਰ ਬੱਧਣ, ਅਵਤਾਰ ਡਿੰਪੀ ,ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਹਰਨੇਕ ਸਿੰਘ ਬੱਧਣ, ਸਨੀ ਸੀਣਾ,ਭਿੰਦਾ ਸੀਣਾ, ਬਿਕਰਮ ਵਿੱਜ, ਹੈਪੀ ਫਤਹਿਗਡ਼੍ਹ, ਮਨੀਸ਼ ਕੁਮਾਰ, ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸੁਸ਼ਾਂਤ ਮੰਮਣ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਰਵੀ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।