February 22, 2026 2:52 pm

ਡਿਪਟੀ ਕਮਿਸ਼ਨਰ ਵੱਲੋਂ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਆਯੋਜਿਤ ਕੈਂਪਾਂ ਰਾਹੀਂ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੀ ਹਦਾਇਤ

Share:

ਦਲਜੀਤ ਕੌਰ/ਸੰਗਰੂਰ, 19 ਮਈ, 2023: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਯੋਜਨਾ ਤਹਿਤ ਹਰ ਹਫ਼ਤੇ ਸਬ ਡਵੀਜ਼ਨ ਪੱਧਰ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਵਸਦੇ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਉਣ ਦਾ ਇਹ ਪ੍ਰੋਗਰਾਮ ਜ਼ਮੀਨੀ ਪੱਧਰ ’ਤੇ ਲੋੜਵੰਦਾਂ ਲਈ ਤਾਂ ਹੀ ਲਾਹੇਵੰਦ ਸਾਬਤ ਹੋ ਸਕਦਾ ਹੈ ਜੇਕਰ ਦਰਖਾਸਤਾਂ ’ਤੇ ਕਾਰਵਾਈ ਤਰਜੀਹੀ ਆਧਾਰ ’ਤੇ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਕੈਂਪ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਪ੍ਰਾਪਤ ਦਰਖਾਸਤਾਂ ਅਤੇ ‘ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ’ (ਪੀ.ਜੀ.ਆਰ.ਐਸ) ਤਹਿਤ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਭਾਗੀ ਪੱਧਰ ’ਤੇ ਇੱਕ ਨੋਡਲ ਅਫ਼ਸਰ ਦੀ ਤਾਇਨਾਤੀ ਕਰਕੇ ਉਸ ਦਾ ਮੋਬਾਇਲ ਨੰਬਰ ਡੀ.ਸੀ ਕੰਪਲੈਕਸ ਵਿਖੇ ਕਾਰਜਸ਼ੀਲ ਪ੍ਰਸ਼ਾਸਨ ਸੁਧਾਰ ਸ਼ਾਖਾ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਕਿਸੇ ਵੀ ਬਿਨੈ ਪੱਤਰ ’ਤੇ ਤੁਰੰਤ ਡੀਲਿੰਗ ਨਾਲ ਰਾਬਤਾ ਕਰਕੇ ਕਾਰਵਾਈ ਨੂੰ ਅਮਲ ਵਿੱਚ ਲਿਆ ਕੇ ਬਿਨੈਕਰਤਾ ਦੀ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਜਸਪਿੰਦਰ ਸਿੰਘ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਫੋਟੋ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਰਜੀਤ ਵਾਲੀਆ ਅਤੇ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਸ੍ਰੀ ਜਸਪਿੰਦਰ ਸਿੰਘ ਵੀ ਹਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news