
ਹੁਸ਼ਿਆਰਪੁਰ 21 ਮਈ (ਤਰਸੇਮ ਦੀਵਾਨਾ) ਮਹਾਨ ਤਪੱਸਵੀ ਬ੍ਰਹਮਲੀਨ ਸ੍ਰੀਮਾਨ 108 ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਦੇ 34ਵੇਂ ਬਰਸੀ ਸਮਾਗਮ ਡੇਰਾ ਸੰਤ ਪ੍ਰੀਤਮ ਦਾਸ ਰਸੂਲਪੁਰ ਵਿਖੇ ਮੌਜੂਦਾ ਗੱਦੀਨਸ਼ੀਨ ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ (ਰਜਿ.) ਪੰਜਾਬ ਦੀ ਰਹਿਨੁਮਾਈ ਹੇਠ ਬੜੇ ਸਤਿਕਾਰ ਸ਼ਰਧਾ ਪੂਰਵਕ ਮਨਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਖੁਲ੍ਹੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਰਤਨ ਦੇ ਦੀਵਾਨ ਤੇ ਸੰਤ ਸਮਾਗਮਾਂ ਦੀ ਆਰੰਭਤਾ ਹੋਈ। ਇਨਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ,ਕਵੀਸ਼ਰੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ।ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ: ਪੰਜਾਬ ਦੇ ਵੱਖ ਵੱਖ ਡੇਰਿਆਂ ਤੋਂ ਆਏ ਸੰਤ ਮਹਾਪੁਰਸ਼ਾਂ,ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਬੁੱਧੀਜੀਵੀਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ ਤੇ ਸੰਤ ਪ੍ਰੀਤਮ ਦਾਸ ਦੇ ਮਹਾਨ ਜੀਵਨ ਤੋਂ ਸੰਗਤਾਂ ਨੂੰ ਜਾਣੂ ਕਰਾਇਆ। ਇਸ ਮੌਕੇ ਸੰਤ ਸਰਵਣ ਦਾਸ ਜੀ ਬੋਹਣ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ,ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ, ਸੰਤ ਸਰਵਣ ਦਾਸ ਸਲੇਮਟਾਬਰੀ,ਸੰਤ ਵਿਜੈ ਮੁਨੀ ਜੰਮੂ, ਸੰਤ ਧਰਮਪਾਲ ਸ਼ੇਰਗੜ, ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਬਲਵੰਤ ਦਾਸ ਡੀਂਗਰੀਆਂ ,ਸੰਤ ਮਨਜੀਤ ਦਾਸ ਵਿਛੋਹੀ,ਸੰਤ ਰਾਮ ਸੇਵਕ ਹਰੀਪੁਰ ਖਾਲਸਾ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਤੇਜਾ ਸਿੰਘ ਟ੍ਰਿਪਲ ਐਮ ਏ, ਸੰਤ ਜਗੀਰ ਸਿੰਘ ਮਕਸੂਦਾਂ, ਸੰਤ ਰਮੇਸ਼ ਦਾਸ ਸ਼ੇਰਪੁਰ ਕੱਲਰਾਂ, ਸੰਤ ਕ੍ਰਿਪਾਲ ਦਾਸ ਭਾਰਟਾ , ਸੰਤ ਮਨਜੀਤ ਦਾਸ ਹਿਮਾਚਲ, ਸੰਤ ਰਜੇਸ਼ ਦਾਸ ਬਜਵਾੜਾ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ,ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾਦਲ,ਸੰਤ ਪ੍ਰਗਟ ਨਾਥ ਚੌਗਿਟੀ, ਸੰਤ ਕਸ਼ਮੀਰਾ ਸਿੰਘ , ਸੰਤ ਹਰਮੀਤ ਸਿੰਘ ਬਣਾ ਸਾਹਿਬ, ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਐਸ.ਜੀ.ਪੀ.ਸੀ, ਜਥੇਦਾਰ ਗੁਰਦੀਪ ਸਿੰਘ ਬਾਹੀਆ, ਬੀਰ ਚੰਦ ਸੁਰੀਲਾ, ਪ੍ਰਧਾਨ ਹਰਵਿੰਦਰ ਸਿੰਘ, ਸੇਵਾਮੁਕਤ ਜੱਜ ਹਰਭਜਨ ਸਿੰਘ ਸਿੱਧੂ, ਸੁੱਚਾ ਸਿੰਘ ਬੇਗਲ ਪਰਿਵਾਰ, ਡਾ: ਮੋਹਨ ਲਾਲ ਮਹਿਮੀ, ਗਿਆਨ ਚੰਦ ਮੱਲ, ਲਹਿੰਬਰ ਰਾਮ, ਕਰਮਪਾਲ ਸਿੰਘ ਢਿੱਲੋਂ , ਡਾ: ਰਾਜ ਕੁਮਾਰ ਅਹੀਰ, ਸਤਨਾਮ ਸਿੰਘ ਸਁਤਾ, ਕਮਲ ਤੱਲਣ ਆਦਿ ਵੱਲੋਂ ਕੀਰਤਨ,ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਤ ਬਾਬਾ ਪ੍ਰੀਤਮ ਦਾਸ ਜੀ ਨੂੰ ਸ਼ਰਧਾ ਸੁਮਨ ਭੇਟ ਕੀਤੇ । ਸਟੇਜ ਸਕੱਤਰ ਦੀ ਸੇਵਾ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੀ ਮੈਂਬਰ ਅਤੇ ਬਿਲਡਿੰਗ ਇੰਚਾਰਜ ਸੰਤੋਸ਼ ਕੁਮਾਰੀ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਸੰਤ ਮਹਾਪੁਰਸ਼ਾਂ,ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ,ਬੁੱਧੀਜੀਵੀਆਂ ਨੂੰ ਸੰਤ ਬਾਬਾ ਨਿਰਮਲ ਦਾਸ ਵੱਲੋਂ ਸਿਰਪਾਓ ਭੇਂਟ ਕਰ ਸਨਮਾਨਿਤ ਕੀਤਾ ਗਿਆ।