August 26, 2026 11:13 am

ਕਿਸਾਨ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ਼ ਟਰੈਕਟਰ ਮਾਰਚ – ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦੀ ਜਲਦ ਉਸਾਰੀ ਲਈ ਸੰਘਰਸ਼ 

Share:

ਦਲਜੀਤ ਕੌਰ/ਸੰਗਰੂਰ, 21 ਮਈ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਕਾਲਜ ਦੀ ਉਸਾਰੀ ਤੇ ਹਾਈ ਕੋਰਟ ਵਿੱਚੋਂ ਰੋਕ ਲਗਾਉਣ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਕਿਸਾਨ ਜਥੇਬੰਦੀਆਂ ਦੇ ਵਰਕਰ ਅਤੇ ਇਲਾਕੇ ਦੀ ਸੰਗਤ ਨੇ ਮਸਤੂਆਣਾ ਸਾਹਿਬ ਵਿਖੇ ਇਕੱਠੇ ਹੋ ਕੇ ਉੱਥੋਂ ਪਿੰਡ ਲਿੱਦੜਾਂ, ਚੰਗਾਲ, ਬੰਗਾਂਵਾਲੀ, ਛੰਨਾਂ, ਅਕੋਈ ਸਾਹਿਬ, ਥਲੇਸਾਂ ਨਾਨਕਿਆਣਾ, ਸੰਗਰੂਰ ਸ਼ਹਿਰ ਅਤੇ ਬਡਰੁੱਖਾਂ ਵਿੱਚੋਂ ਦੀ ਟਰੈਕਟਰ ਮਾਰਚ ਕੱਢਿਆ ਅਤੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਸੁਖਬੀਰ ਬਾਦਲ, ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਪੁਤਲਾ ਫੂਕ ਕੇ ਰੋਸ-ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਮੈਡੀਕਲ ਕਾਲਜ ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ।
ਅੱਜ ਦੇ ਰੋਸ ਪ੍ਰਦਰਸ਼ਨ ਨੂੰ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਆਗੂ ਰਣਧੀਰ ਸਿੰਘ ਭੱਟੀਵਾਲ, ਜਗਤਾਰ ਸਿੰਘ ਦੁੱਗਾਂ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੌਖਪੁਰਾ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਮੇਵਾ ਸਿੰਘ ਦੁੱਗਾਂ, ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਬਲਦੇਵ ਸਿੰਘ ਬੱਗੂਆਣਾ, ਅੰਗੀਠਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿੱਕਰ ਸਿੰਘ ਬਹਾਦਰਪੁਰ, ਮਨਦੀਪ ਸਿੰਘ ਲਿੱਦੜਾਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਫੌਰੀ ਕਾਲਜ ਦੀ ਉਸਾਰੀ ਤੇ ਲੱਗੀ ਰੋਕ ਹਟਾ ਕੇ ਅੜਿੱਕੇ ਦੂਰ ਕੀਤੇ ਜਾਣ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਕਹਾਉਣ ਵਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਵੱਲੋਂ ਲੋਕਾਂ ਨਾਲ ਲਿਖਤੀ ਵਾਅਦਾ ਕਰਕੇ ਮੁਕਰਨਾ ਸ਼ਰਮਨਾਕ ਹੈ ਅਤੇ ਇਸ ਕਾਰਵਾਈ ਨੇ ਲੋਕਾਂ ਵਿਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਸੁਖਦੇਵ ਸਿੰਘ ਉਭਾਵਾਲ, ਕਿਸਾਨ ਆਗੂ ਨਿਰਮਲ ਸਿੰਘ ਬਟੜਿਆਣਾ, ਜਸਵੰਤ ਸਿੰਘ ਦੁੱਗਾਂ, ਰਜਿੰਦਰ ਸਿੰਘ ਲਿੱਦੜਾਂ ਸਮੇਤ ਵੱਡੀ ਗਿਣਤੀ ਆਗੂ ਹਾਜਰ ਸਨ।
seculartvindia
Author: seculartvindia

Leave a Comment

Voting poll

[democracy id="1"]

latest news