August 24, 2026 10:02 am

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਨੂੰ ਗਾਂਧੀ ਨੂੰ ਉਨ੍ਹਾਂ ਦੀ 32ਵੀਂ ਬਰਸੀ ’ਤੇ ਵੀਰ ਭੂਮੀ ਵਿੱਚ ਸ਼ਰਧਾਂਜਲੀ ਦਿੱਤੀ ਗਈ

Share:

ਨਵੀਂ ਦਿੱਲੀ, 21 ਮਈ/ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਨੂੰ ਗਾਂਧੀ ਨੂੰ ਉਨ੍ਹਾਂ ਦੀ 32ਵੀਂ ਬਰਸੀ ’ਤੇ ਵੀਰ ਭੂਮੀ ਵਿੱਚ ਸ਼ਰਧਾਂਜਲੀ ਦਿੱਤੀ ਗਈ। ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਆਪਣੇ ਪਿਤਾ ਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਪਾਪਾ, ਤੁਸੀਂ ਮੇਰੇ ਨਾਲ ਹੀ ਹੋ, ਇਕ ਪ੍ਰੇਰਨਾ ਦੇ ਰੂਪ ਵਿੱਚ, ਯਾਦਾਂ ਵਿੱਚ, ਹਮੇਸ਼ਾ!’’ ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

ਰਾਜੀਵ ਗਾਂਧੀ ਨੇ ਸਾਲ 1984 ਵਿੱਚ ਆਪਣੀ ਮਾਂ ਤੇ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਕਾਂਗਰਸ ਦੀ ਕਮਾਨ ਸੰਭਾਲੀ ਸੀ। ਉਹ 40 ਸਾਲ ਦੀ ਉਮਰ ਵਿੱਚ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ ਬਣੇ ਸਨ। ਉਹ 2 ਦਸੰਬਰ 1989 ਤੱਕ ਪ੍ਰਧਾਨ ਮੰਤਰੀ ਰਹੇ। ਲਿਬਰੇਸ਼ਨ ਟਾਈਗਰਜ਼ ਆਫ਼ ਤਾਮਿਲ ਏਲਮ (ਐੱਲਟੀਟੀਈ) ਦੀ ਖ਼ੁਦਕੁਸ਼ ਬੰਬਾਰ (ਫਿਦਾਈਨ) ਨੇ 21 ਮਈ 1991 ਨੂੰ ਤਾਮਿਲ ਨਾਡੂ ਦੇ ਸ੍ਰੀਪੇਰੁਮਬੁਧੂਰ ਵਿੱਚ ਰਾਜੀਵ ਗਾਂਧੀ ਦੀ ਹੱਤਿਆ ਕਰ ਦਿੱਤੀ ਸੀ। -ਏਐੱਨਆਈ

seculartvindia
Author: seculartvindia

Leave a Comment

Voting poll

[democracy id="1"]

latest news