November 22, 2025 9:36 am

ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਨਾਰਕੋ ਟੈਸਟ ਕਰਵਾਉਣ ਲਈ ਤਿਆਰ

Share:

ਨਵੀਂ ਦਿੱਲੀ, 22 ਮਈ/ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਸਾਰੇ ਪਹਿਲਵਾਨ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਨ। ਭਲਵਾਨਾਂ ਤੇ ਬ੍ਰਿਜ ਭੂਸ਼ਨ ਦਾ ਟੈਸਟ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਤੇ ਇਸ ਦਾ ਦੇਸ਼ ਦੀ ਜਨਤਾ ਸਾਹਮਣੇ ਸਿੱਧਾ ਪ੍ਰਸਾਰਨ ਹੋਣਾ ਚਾਹੀਦਾ ਹੈ। ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਦੇ ਮੁਖੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਐਤਵਾਰ ਨੂੰ ਕਿਹਾ ਸੀ ਕਿ ਜੇ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਨਾਰਕੋ ਟੈਸਟ ਲਈ ਤਿਆਰ ਹੋਣ ਤਾਂ ਉਹ ਵੀ ਅਜਿਹਾ ਟੈਸਟ ਕਰਾਉਣ ਲਈ ਤਿਆਰ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਪੂਨੀਆ ਨੇ ਕਿਹਾ, ‘ਬ੍ਰਿਜ ਭੂਸ਼ਨ ਨੇ ਕਿਹਾ ਕਿ ਉਹ ਨਾਰਕੋ ਟੈਸਟ ਲਈ ਤਿਆਰ ਹੈ। ਅਸੀਂ ਪਹਿਲਾਂ ਹੀ ਕਿਹਾ ਸੀ ਕਿ ਖਿਡਾਰੀ ਨਾਰਕੋ ਟੈਸਟ ਲਈ ਵੀ ਤਿਆਰ ਹਨ। ਇਹ ਟੈਸਟ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣਾ ਚਾਹੀਦਾ ਹੈ ਅਤੇ ਪੂਰਾ ਦੇਸ਼ ਇਸ ਨੂੰ ਲਾਈਵ ਦੇਖੇ। ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਬ੍ਰਿਜ ਭੂਸ਼ਨ ਨੇ ਕੀ ਕੀ ਕੀਤਾ ਹੈ। ਰਾਸ਼ਟਰਮੰਡਲ ਖੇਡਾਂ ਦੀ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਵੀ ਕਿਹਾ, ‘ਮੈਂ ਬ੍ਰਿਜ ਭੂਸ਼ਨ ਨੂੰ ਦੱਸਣਾ ਚਾਹੁੰਦੀ ਹਾਂ ਕਿ ਸਿਰਫ ਵਿਨੇਸ਼ ਹੀ ਨਹੀਂ, ਉਹ ਸਾਰੀਆਂ ਕੁੜੀਆਂ ਜਿਨ੍ਹਾਂ ਨੇ ਸ਼ਿਕਾਇਤ ਦਿੱਤੀ ਹੈ, ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਨ। ਇਸ ਨੂੰ ਲਾਈਵ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਪੂਰੇ ਦੇਸ਼ ਨੂੰ ਦੇਸ਼ ਦੀਆਂ ਧੀਆਂ ਨਾਲ ਕੀਤੇ ਗਏ ਜ਼ੁਲਮ ਬਾਰੇ ਪਤਾ ਲੱਗ ਸਕੇ। ਪੂਨੀਆ ਨੇ ਬ੍ਰਿਜ ਭੂਸ਼ਨ ਮੁਖੀ ’ਤੇ ਕਾਨੂੰਨ ਤੋਂ ਭੱਜਣ ਅਤੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਵੀ ਲਗਾਇਆ ਹੈ। ਪਹਿਲਵਾਨ ਸਾਕਸ਼ੀ ਮਲਿਕ ਨੇ ਵੀ ਲੋਕਾਂ ਨੂੰ ਮੰਗਲਵਾਰ ਨੂੰ ਇੰਡੀਆ ਗੇਟ ‘ਤੇ ਆਪਣੇ ਮੋਮਬੱਤੀ ਮਾਰਚ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਸ ਨੇ ਕਿਹਾ ਕੱਲ੍ਹ ਸ਼ਾਮ 5 ਵਜੇ ਤੋਂ ਇੰਡੀਆ ਗੇਟ ‘ਤੇ ਮੋਮਬੱਤੀ ਮਾਰਚ ਕਰ ਰਹੇ ਹਾਂ। ਅਸੀਂ ਲੋਕਾਂ ਨੂੰ ਇਸ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਾਂ।’

seculartvindia
Author: seculartvindia

Leave a Comment

Voting poll

What does "money" mean to you?
  • Add your answer

latest news