February 4, 2026 7:03 pm

ਪੁਲਿਸ ਵਲੋ 260 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ । 

Share:

ਹੁਸ਼ਿਆਰਪੁਰ 25 ਮਈ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ.ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ, ਸਰਬਜੀਤ ਸਿੰਘ ਐਸ.ਪੀ ਤਫਤੀਸ ਹੁਸਿਆਰਪੁਰ  ਦੇ ਦਿਸਾ ਨਿਰਦੇਸਾ ਅਨੁਸਾਰ ਨਸਾ ਤਸਕਰਾਂ ਖਿਲਾਫ ਚਲਾਈ ਵਿਸੇਸ ਮੁਹਿੰਮ ਤਹਿਤ ਅਤੇ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਟਾਡਾ ਦੀਆਂ ਹਦਾਇਤਾਂ ਅਨੁਸਾਰ ਅਤੇ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲ ਦੀ ਨਿਗਰਾਨੀ ਅਧੀਨ ਏ ਐਸ.ਆਈ ਨਾਮਦੇਵ ਸਮੇਤ ਪੁਲਿਸ ਪਾਰਟੀ ਗੜਦੀਵਾਲਾ ਤੋਂ ਹਰਦੋਪੱਟੀ ਮੋੜ ਪੁੱਜੀ ਤਾ ਸਾਹਮਣੇ ਤੋ ਇੱਕ ਮੋਨਾ ਨੌਜਵਾਨ ਕੱਚੇ ਰਸਤੇ ਖੜਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੇ ਤੌਰ ਤੇ ਏ.ਐਸ.ਆਈ ਨਾਮਦੇਵ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਜਿਸ ਨੇ ਆਪਣਾ ਨਾਮ ਜਤਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਦੇਵ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ। ਜਿਸ ਦੀ ਪਹਿਨੀ ਹੋਈ ਕੈਪਰੀ ਦੀ  ਜੇਬ ਵਿੱਚੋ ਪਲਾਸਟਿਕ ਲਿਫਾਫਾ ਬਰਾਮਦ ਹੋਇਆ। ਜਿਸ ਦੀ ਗਿਣਤੀ ਕਰਨ ਤੇ 260 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news