February 22, 2026 10:05 am

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

Share:

ਦਲਜੀਤ ਕੌਰ/ਸੰਗਰੂਰ, 27 ਮਈ, 2023: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਤੰਬਾਕੂ ਵਿਰੋਧੀ ਪੰਦਰਵਾੜੇ ਤਹਿਤ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ।
ਇਹ ਚਲਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋੰ ਕੀਤੇ ਗਏ ਜਿਸ ਵਿੱਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਮਲਟੀਪਰਪਜ਼ ਹੈਲਥ ਵਰਕਰ ਦਲਵੀਰ ਸਿੰਘ ਤੇ ਪ੍ਰੇਮ ਸਿੰਘ ਸ਼ਾਮਲ ਸਨ।
ਇਸ ਸੰਬੰਧੀ ਜਾਣਕਾਰੀ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਕਰਨ ਵਾਲੇ 9 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਤੇ ਮੌਕੇ ‘ਤੇ ਹੀ ਜੁਰਮਾਨਾ ਵਸੂਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ‘ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ‘ਤੇ 200 ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6(ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ।
ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਨਾਲ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਕੰਮਜ਼ੋਰ ਕਰ ਦਿੰਦਾ ਹੈ ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ, ਜਿਸ ਕਾਰਨ ਉਸ ਨੂੰ ਬਹੁਤ ਸਾਰੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਔਸਤਨ ਉਮਰ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਮੂੰਹ, ਗਲਾ ਤੇ ਫ਼ੇਫੜਿਆਂ ਦਾ ਕੈਂਸਰ ਤੇ ਦੰਦਾਂ ਆਦਿ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news