February 22, 2026 2:48 pm

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੂਬਾ ਪ੍ਰਧਾਨ ਮਨਜੀਤ ਧਨੇਰ ਦੀ ਅਗਵਾਈ ਵਿੱਚ ਸੰਸਦ ਮੈਂਬਰਾਂ ਨੂੰ ਦਿੱਤੇ ਚਿਤਾਵਨੀ ਪੱਤਰ

Share:

ਦਲਜੀਤ ਕੌਰ/ਚੰਡੀਗੜ੍ਹ, 28 ਮਈ, 2023: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਲੁਧਿਆਣਾ, ਬਰਨਾਲਾ, ਮਲੇਰਕੋਟਲਾ ਅਤੇ ਮੋਗਾ ਜ਼ਿਲਿਆਂ ਦੇ ਸੈਂਕੜੇ ਕਿਸਾਨਾਂ ਨੇ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਸ੍ਰ: ਅਮਰ ਸਿੰਘ ਦੇ ਰਾਏਕੋਟ ਦਫ਼ਤਰ ਵਿਖੇ ਉਹਨਾਂ ਦੇ ਪੀਏ ਸੁਖਪਾਲ ਸਿੰਘ ਨੂੰ ਚਿਤਾਵਨੀ ਪੱਤਰ ਦਿੱਤਾ। ਕਿਸਾਨਾਂ ਦੀ ਅਗਵਾਈ ਮਨਜੀਤ ਸਿੰਘ ਧਨੇਰ, ਬਲਵੰਤ ਸਿੰਘ ਉੱਪਲੀ, ਲੁਧਿਆਣਾ ਜ਼ਿਲ੍ਹੇ ਤੋਂ ਜਗਤਾਰ ਸਿੰਘ ਦੇਹੜਕਾ ਅਤੇ ਇੰਦਰਜੀਤ ਸਿੰਘ ਧਾਲੀਵਾਲ, ਬਰਨਾਲਾ ਜ਼ਿਲ੍ਹੇ ਤੋਂ ਕੁਲਵੰਤ ਸਿੰਘ ਮਾਨ ਅਤੇ ਜੁਗਰਾਜ ਸਿੰਘ ਹਰਦਾਸਪੁਰਾ, ਮਲੇਰਕੋਟਲਾ ਤੋਂ ਬੂਟਾ ਖਾਨ ਅਤੇ ਮੋਗਾ ਤੋਂ ਸੁਖਚੈਨ ਸਿੰਘ ਰਾਮਾ ਕਰ ਰਹੇ ਸਨ।
ਇਸੇ ਤਰਾਂ ਗੁਰਦੀਪ ਸਿੰਘ ਰਾਮਪੁਰਾ, ਬਲਵਿੰਦਰ ਸਿੰਘ ਜੇਠੂਕੇ, ਪਰਮਿੰਦਰ ਸਿੰਘ ਮੁਕਤਸਰ ਅਤੇ ਗੁਰਦੀਪ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਉਹਨਾਂ ਦੀ ਰਿਹਾਇਸ਼ ਤੇ ਚਿਤਾਵਨੀ ਪੱਤਰ ਦੇਣ ਪਹੁੰਚੇ। ਉਹਨਾਂ ਵੱਲੋਂ ਚਿਤਾਵਨੀ ਪੱਤਰ ਨਾ ਲੈਣ ਤੇ ਚਿਤਾਵਨੀ ਪੱਤਰ ਉਹਨਾਂ ਦੇ ਦਰਵਾਜ਼ੇ ਅੱਗੇ ਅਗਨ ਭੇਂਟ ਕੀਤਾ ਗਿਆ।
ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕਰਮਜੀਤ ਸਿੰਘ ਛੰਨਾਂ ਅਤੇ ਰਣਧੀਰ ਸਿੰਘ ਭੱਟੀਵਾਲ ਦੀ ਅਗਵਾਈ ਵਿੱਚ, ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਨੂੰ ਪੰਜਾਬ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਦਰਸ਼ਨ ਸਿੰਘ ਕੜਮਾ, ਗੁਲਜਾਰ ਸਿੰਘ ਅਤੇ ਲਖਵੀਰ ਸਿੰਘ ਫੌਜੀ ਦੀ ਅਗਵਾਈ ਹੇਠ, ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਜਸਕਰਨ ਸਿੰਘ ਮੋਰਾਂਵਾਲੀ, ਜੱਸਾ ਕੁਹਾਰਵਾਲਾ ਅਤੇ ਜ਼ੋਰਾ ਸਿੰਘ ਭਾਣਾ ਦੀ ਅਗਵਾਈ ਹੇਠ ਮਾਨਸਾ ਦੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਬਲਵਿੰਦਰ ਸ਼ਰਮਾ ਅਤੇ ਦੇਵੀ ਰਾਮ ਦੀ ਅਗਵਾਈ ਵਿੱਚ ਚਿਤਾਵਨੀ ਪੱਤਰ ਦਿੱਤੇ ਗਏ।
ਇਸ ਮੌਕੇ ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਮੁੱਚੇ ਪੰਜਾਬ ਵਿੱਚ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਗਏ ਹਨ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਕੋਲ, ਸੰਸਦ ਵਿੱਚ ਅਤੇ ਆਪਣੇ ਪਾਰਟੀ ਪਲੇਟਫਾਰਮਾਂ ਤੋਂ ਉਠਾਉਣ। ਜਿਹੜੇ ਸੰਸਦ ਮੈਂਬਰ ਜਾਂ ਪਾਰਟੀਆਂ ਅਜਿਹਾ ਨਹੀਂ ਕਰਨਗੀਆਂ, ਉਹਨਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਬੁਲਾਰਿਆਂ ਨੇ ਦਿੱਲੀ ਵਿਖੇ ਪਹਿਲਵਾਨ ਕੁੜੀਆਂ ਵੱਲੋਂ ਸੰਸਦ ਅੱਗੇ ਬੁਲਾਈ ਮਹਿਲਾ ਪੰਚਾਇਤ ਵਿੱਚ ਲੋਕਾਂ ਨੂੰ ਸ਼ਾਮਲ ਹੋਣ ਤੋਂ ਰੋਕਣ ਲਈ ਬਾਰਡਰਾਂ ਤੇ ਬੈਰੀਕੇਡ ਲਗਾਉਣ ਅਤੇ ਪਹਿਲਵਾਨ ਵਿਨੇਸ਼ ਫੋਗਟ ਅਤੇ ਸਾਕਸ਼ੀ ਮਲਿਕ ਸਣੇ ਸੈਂਕੜੇ ਕਿਸਾਨ ਮਜ਼ਦੂਰ ਔਰਤਾਂ ਅਤੇ ਮਰਦਾਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ ਕੀਤੀ। ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਨੂੰ ਗਿਰਫ਼ਤਾਰ ਕਰਨ ਦੀ ਮੰਗ ਕਰਦੇ ਹੋਏ ਡਾਕਟਰ ਨਵਸ਼ਰਨ ਨੂੰ ਕੇਂਦਰ ਸਰਕਾਰ ਵੱਲੋਂ ਆਪਣੀਆਂ ਅਜੰਸੀਆਂ ਰਾਹੀਂ ਪ੍ਰੇਸ਼ਾਨ ਕਰਨ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਗਈ।
ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਭਾਜਪਾ ਸਰਕਾਰ ਜਿੰਨਾ ਜ਼ਿਆਦਾ ਜ਼ਬਰ ਕਰੇਗੀ, ਉਨਾਂ ਜ਼ਿਆਦਾ ਲੋਕਾਂ ਦਾ ਰੋਹ ਵਧੇਗਾ ਅਤੇ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ।
ਫੋਟੋਆਂ: 1ਤੋਂ 4) ਰਾਏਕੋਟ, ਜ਼ਿਲਾ ਲੁਧਿਆਣਾ
5 ਤੋਂ 7) ਪਿੰਡ ਬਾਦਲ
8 ਅਤੇ 9) ਸੰਗਰੂਰ
10) ਮਾਨਸਾ
11) ਫਿਰੋਜ਼ਪੁਰ
seculartvindia
Author: seculartvindia

Leave a Comment

Voting poll

What does "money" mean to you?
  • Add your answer

latest news