August 26, 2026 9:05 am

ਲਖਨਊ ਅਦਾਲਤ ਕੰਪਲੈਕਸ ਵਿੱਚ ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਹੱਤਿਆ

Share:

ਲਖਨਊ, 7 ਜੂਨ/ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੇ ਇੱਕ ਕਥਿਤ ਸਾਥੀ ਸੰਜੀਵ ਮਹੇਸ਼ਵਰੀ ਜੀਵਾ ਦੀ ਅੱਜ ਲਖਨਊ ਅਦਾਲਤ ਕੰਪਲੈਕਸ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਗੋਲੀਬਾਰੀ ਵਿੱਚ ਦੋ ਸਾਲਾਂ ਦੀ ਲੜਕੀ ਤੇ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਵੀ ਹੋੲੇ ਹਨ। ਪੁਲੀਸ ਨੇ ਦੱਸਿਆ ਕਿ ਹਮਲਾਵਰ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਮੌਕੇ ’ਤੇ ਦੇਖਣ ਵਾਲਿਆਂ ਨੇ ਦੱਸਿਆ ਕਿ ਹਮਲਾਵਰ ਨੇ ਵਕੀਲਾਂ ਵਰਗੀ ਪੁਸ਼ਾਕ ਪਹਿਨੀ ਹੋਈ ਸੀ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ, ‘‘ਸੰਜੀਵ ਮਹੇਸ਼ਵਰੀ ਜੀਵਾ, ਜਿਹੜਾ ਲਖਨਊ ਦੀ ਇੱਕ ਜੇਲ੍ਹ ਵਿੱਚ ਬੰਦ ਸੀ, ਨੂੰ ਇੱਕ ਕੇਸ ਦੀ ਸੁਣਵਾਈ ਲਈ ਅਦਾਲਤ ’ਚ ਲਿਆਂਦਾ ਸੀ ਅਤੇ ਇੱਕ ਅਣਪਛਾਤੇ ਹਮਲਾਵਰ ਨੇ ਉਸ ਨੂੰ ਗੋਲੀ ਮਾਰੀ ਦਿੱਤੀ।’’ ਪੁਲੀਸ ਅਧਿਕਾਰੀ ਮੁਤਾਬਕ ਜ਼ਖ਼ਮੀ ਲੜਕੀ ਦੀ ਹਾਲਤ ਗੰਭੀਰ ਹੈ ਜਦਕਿ ਪੁਲੀਸ ਮੁਲਾਜ਼ਮ ਦੀ ਹਾਲਤ ਸਥਿਰ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news