ਮਨੀਪੁਰ ਹਿੰਸਾ ਦੀ ਜਾਂਚ ਲਈ ਸੀਬੀਆਈ ਵੱਲੋਂ ਸਿਟ ਕਾਇਮ

ਨਵੀਂ ਦਿੱਲੀ, 9 ਜੂਨ/ਮਨੀਪੁਰ ਹਿੰਸਾ ਨਾਲ ਸਬੰਧਤ ਛੇ ਕੇਸਾਂ ਦੀ ਜਾਂਚ ਲਈ ਸੀਬੀਆਈ ਨੇ ਡੀਆਈਜੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਕਾਇਮ ਕਰ ਦਿੱਤੀ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਸੇ ਦੌਰਾਨ ਸਿੱਟ ਨੇ ਛੇ ਕੇਸ ਦਰਜ ਕਰ ਲਏ ਹਨ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰ-ਪੂਰਬੀ ਰਾਜ ਦੀ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਮਨੀਪੁਰ ਹਿੰਸਾ ਨਾਲ ਸਬੰਧਤ ਛੇ ਕੇਸਾਂ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾਵੇਗੀ।-ਪੀਟੀਆਈ

seculartvindia
Author: seculartvindia

Leave a Comment