
ਹੁਸ਼ਿਆਰਪੁਰ, 12 ਜੂਨ, {ਤਰਸੇਮ ਦੀਵਾਨਾ) ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ:) ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ ਵਲੋਂ ਇੱਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆ ਸਮੁੱਚੇ ਪੰਜਾਬ ਦੇ ਪੈਨਸ਼ਨਰਜ਼ ਸਾਥੀਆਂ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਨੂੰ ਸਾਰੇ ਪੰਜਾਬ ਵਿੱਚ ਜਿਲ੍ਹਾ ਕੇਂਦਰਾਂ ਤੇ ਦਿੱਤੇ ਜਾ ਰਹੇ ਰੋਸ ਧਰਨਿਆ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸੂਬਾ ਪੈ੍ਰਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਦਸਿਆ ਕਿ ਪਹਿਲਾਂ ਜਾਰੀ ਹੋਏ ਪ੍ਰੈਸ ਬਿਆਨ ਵਿੱਚ ਖਬਰ ਦੇ ਅੰਦਰ 14 ਜੁਲਾਈ ਛਾਪਿਆ ਜਾ ਚੁੱਕਾ ਸੀ। ਜਿਸ ਨਾਲ ਪੰਜਾਬ ਦੇ ਪੈਨਸ਼ਨਰ ਸਾਥੀ ਦਬਿਧਾ ਵਿੱਚ ਪੈ ਗਏ ਸਨ। ਉਸ ਸੋਧ ਨੂੰ ਸਹੀ ਕਰਦਿਆ ਦਸਿਆ ਜਾਂਦਾ ਹੈ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਨੂੰ ਸਾਰੇ ਪੰਜਾਬ ਵਿੱਚ ਜਿਲ੍ਹਾ ਕੇਂਦਰਾਂ ਤੇ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਤੇ ਗਲਬਾਤ ਨਾ ਕਰਨ ਅਤੇ ਜਾਇਜ਼ ਮੰਗਾਂ ਮੰਨ ਕੇ ਲਾਗੂ ਨਾ ਕਰਨ ਵਿਰੁੱਧ ਰੋਸ ਧਰਨੇ ਦਿੱਤੇ ਜਾ ਰਹੇ ਹਨ ਜਿਸ ਵਿੱਚ ਪੰਜਾਬ ਦੇ ਸਮੂੰਹ ਸਾਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੇ ਵਿਰੁੱਧ ਆਪਣੇ ਰੋਸ ਦਾ ਪ੍ਰਦਰਸ਼ਨ ਕਰਕੇ ਏਕਤਾ ਦਾ ਸਬੂਤ ਦੇਣ ਦੀ ਕ੍ਰਿਪਾਲਤਾ ਕਰਨ