February 4, 2026 7:03 pm

ਬੀਕੇਯੂ ਏਕਤਾ ਡਕੌਂਦਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਭਵਾਨੀਗੜ੍ਹ ਤੋਂ ਪਿੱਪਲੀ ਲਈ ਰਵਾਨਾ

Share:

ਦਲਜੀਤ ਕੌਰ/ਸੰਗਰੂਰ, 13 ਜੂਨ, 2023: ਸੂਰਜਮੁਖੀ ਦਾ ਘੱਟੋ-ਘੱਟ ਸਮਰਥਨ ਮੁੱਲ ਲੈਣ ਲਈ ਸੰਘਰਸ਼ ਕਰ ਰਹੇ ਹਰਿਆਣਾ ਦੇ ਕਿਸਾਨਾਂ ਦੀ ਹਮਾਇਤ ਲਈ ਅੱਜ ਭਵਾਨੀਗੜ੍ਹ ਤੋਂ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਦੋ ਬੱਸਾਂ ਅਤੇ ਗੱਡੀਆਂ ਰਾਹੀਂ ਪਿੱਪਲੀ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਸੂਰਜਮੁਖੀ ਦਾ ਘੱਟੋ ਘੱਟ ਸਮਰਥਨ ਮੁੱਲ 6400 ਰੁਪਏ ਹੈ ਪਰ ਹਰਿਆਣਾ ਦੇ ਕਿਸਾਨਾਂ ਤੋਂ ਵਪਾਰੀ ਸਿਰਫ 3500-4000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਰਜਮੁਖੀ ਖਰੀਦ ਰਹੇ ਹਨ। ਹਰਿਆਣਾ ਸਰਕਾਰ ‘ਭਾਵਾਂਤਰ ਭਰਪਾਈ ਸਕੀਮ’ ਅਨੁਸਾਰ ਇੱਕ੍ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਨੂੰ ਦੇਣ ਲਈ ਸਹਿਮਤ ਹੋਈ ਹੈ ਪਰ ਇਸ ਤਰਾਂ ਵੀ ਕਿਸਾਨਾਂ ਨੂੰ ਸੂਰਜਮੁਖੀ ਤੇ ਐੱਮ ਐੱਸ ਪੀ ਨਾਲੋਂ 1500 ਰੁਪਏ ਪ੍ਰਤੀ ਕੁਇੰਟਲ ਦਾ ਘਾਟਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਚਾਰਾਜੋਈ ਕਰਨ ਉਪਰੰਤ ਛੇ ਜੂਨ ਨੂੰ ਸ਼ਾਹਬਾਦ ਵਿਖੇ ਕੌਮੀ ਸੜਕ ਮਾਰਗ ਜਾਮ ਕੀਤਾ ਤਾਂ ਉਹਨਾਂ ਤੇ ਲਾਠੀਚਾਰਜ ਕੀਤਾ ਗਿਆ, ਦਰਜਨਾਂ ਕਿਸਾਨ ਫੱਟੜ ਹੋਏ ਅਤੇ ਗਿਰਫ਼ਤਾਰ ਕੀਤੇ ਗਏ।
ਇਹਨਾਂ ਕਿਸਾਨਾਂ ਦੀ ਹਮਾਇਤ ਲਈ ਰਵਾਨਾ ਹੋਣ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਵੱਲੋਂ ਅਜੰਡੇ ਤੇ ਲਿਆਂਦੀ ਗਈ ਐੱਮ ਐੱਸ ਪੀ ਦੀ ਲੜਾਈ ਹੁਣ ਰੁਕਣ ਨਹੀਂ ਦਿੱਤੀ ਜਾਵੇਗੀ। ਹਰਿਆਣਾ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ, ਸਾਰੀਆਂ ਫਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਸੀ-2 ਜਮਾਂ 50% ਕੀਮਤ ਲੈਣ ਲਈ ਅਤੇ ਇਸ ਕੀਮਤ ਤੇ ਫਸਲਾਂ ਦੀ ਖ਼ਰੀਦ ਦੀ ਗਰੰਟੀ ਲਈ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਕਾਫ਼ਲੇ ਵਿੱਚ ਵੱਖ ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਅਤੇ ਕਿਸਾਨ ਵਰਕਰ ਸ਼ਾਮਲ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news