
ਹੁਸਿ਼ਆਰਪੁਰ, 14 ਜੂਨ (ਤਰਸੇਮ ਦੀਵਾਨਾ)- ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਦੀ ਅਗਵਾਈ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੁੱਖ ਮੰਤਰੀ ਫੀਲਡ ਅਫਸਰ ਹੁਸਿ਼ਆਰਪੁਰ ਵਿਉਮ ਭਾਰਦਵਾਜ ਰਾਹੀਂ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ‘ਚ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾਉਣ ਵਾਲੇ ਜਨਰਲ/ ਪਛੜੀ ਸ਼੍ਰੇਣੀ ਨਾਲ ਸਬੰਧਿਤ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ, ਦੋਆਬਾ ਪ੍ਰਧਾਨ ਨੇਕੂ ਅਜਨੋਹਾ , ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਸਾਝੇ ਰੂਪ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਹੁਤ ਸਾਰੇ ਜਨਰਲ ਨੇ/ ਪਛੜੀ ਸ਼੍ਰੇਣੀ ਨਾਲ ਸਬੰਧਿਤ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾ ਕੇ ਲੋੜਬੰਦ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਦੇ ਹੱਕ ਮਾਰੇ ਹਨ ਜਾਂ ਮਾਰ ਰਹੇ ਹਨ। ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਰਾਖਵੇਂਕਰਨ ਦੀ ਸਹੂਲਤ ਦਿੱਤੀ ਸੀ। ਪਰ ਜਨਰਲ ਸ਼੍ਰੇਣੀ ਦੇ ਰਸੂਖਦਾਰ ਵਿਅਕਤੀਆਂ ਨੇ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾ ਕੇ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਅੱਜ ਤੱਕ ਬਣਾਏ ਗਏ ਸਾਰੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਦੀ ਜਾਂਚ ਕੀਤੀ ਜਾਵੇ।ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਸਾਹਮਣੇ ਆਉਣ ਦੀ ਸੂਰਤ ’ਚ ਦੋਸ਼ੀ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਜੇਕਰ ਦੋਸ਼ੀ ਨੇ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦੇ ਅਧਾਰ ’ਤੇ ਨੌਕਰੀ ਪ੍ਰਾਪਤ ਕੀਤੀ ਹੈ, ਤਾਂ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਕੇ ਉਸ ਨੂੰ ਸਖਤ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਨਰਲ ਕੈਟਾਗਰੀ ਦੇ ਵਿਅਕਤੀਆ ਦੁਆਰਾ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦੇ ਅਧਾਰ ’ਤੇ ਪ੍ਰਾਪਤ ਕੀਤੀ ਗਈ ਨੌਕਰੀ ਦੀ ਸਾਰੀ ਤਨਖਾਹ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਕਰਵਾਈ ਜਾਵੇ। ਜੇਕਰ ਨੌਕਰੀ ਕਰਨ ਵਾਲਾ ਨੌਕਰੀ ਤੋਂ ਸੇਵਾ-ਮੁਕਤ ਹੋ ਗਿਆ ਹੋਵੇ ਤਾਂ ਉਸ ਨੂੰ ਮਿਲੇ ਸਾਰੇ ਲਾਭ ਅਤੇ ਪੈਨਸ਼ਨ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਕਰਵਾਈ ਜਾਵੇ। ਦੋਸ਼ੀਆਂ ਦੁਆਰਾ ਜਿੰਨੀ ਵੀ ਚੱਲ ਜਾਂ ਅਚੱਲ ਪ੍ਰੋਪਰਟੀ ਬਣਾਈ ਹੈ, ਉਸ ਨੂੰ ਜਬਤ ਕਰ ਲਿਆ ਜਾਵੇ।ਉਹਨਾ ਕਿਹਾ ਕਿ ਨੌਕਰੀ ਤੋਂ ਇਲਾਵਾ ਵੀ ਕਿਸੇ ਜਨਰਲ ਕੈਟਾਗਰੀ ਦੇ ਵਿਅਕਤੀ ਨੇ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦੇ ਅਧਾਰ ’ਤੇ ਕੋਈ ਵੀ ਲਾਭ ਪ੍ਰਾਪਤ ਕੀਤਾ ਹੈ ਤਾਂ ਪ੍ਰਾਪਤ ਕੀਤਾ ਲਾਭ ਵਾਪਸ ਲੈ ਕੇ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾਉਣ ਲਈ ਜਿਹੜਾ ਵੀ ਨੰਬਰਦਾਰ, ਸਰਪੰਚ, ਪਟਵਾਰੀ, ਕਾਨੂੰਨਗੋ, ਕਲਰਕ ਅਤੇ ਤਹਿਸੀਲਦਾਰ ਆਦਿ ਦੋਸ਼ੀ ਪਾਇਆ ਜਾਂਦਾ ਹੈ, ਉਸ ਨੂੰ ਨੌਕਰੀ ਤੋਂ ਤੁਰੰਤ ਬਰਖਾਸਤ ਕਰਕੇ ਉਸ ਉਪਰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ,ਗੁਰਪ੍ਰੀਤ ਕੁਮਾਰ ,ਅਮਨਦੀਪ ,ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ, ਰਾਮ ਜੀ, ,ਪੰਮਾ ਡਾਡਾ, ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ,ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ , ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਰਵੀ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।