February 4, 2026 5:24 pm

ਅਮਰੀਕਾ ਪੁੱਜੇ ਪ੍ਰਧਾਨ ਮੰਤਰੀ ਮੋਦੀ ਦਾ ਹਵਾਈ ਅੱਡੇ ’ਤੇ ਸਵਾਗਤ

Share:

ਨਿਊਯਾਰਕ, 20 ਜੂਨ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਆਪਣੀ ਯਾਤਰਾ ਲਈ ਅੱਜ ਨਿਊਯਾਰਕ ਪਹੁੰਚ ਗਏ ਹਨ। ਅਮਰੀਕੀ ਅਧਿਕਾਰੀਆਂ ਨੇ ਉਨ੍ਹਾਂ ਦਾ ਹਵਾਈ ਅੱਡੇ ’ਤੇ ਸਵਾਗਤ ਕੀਤਾ। ਆਪਣੇ ਚਾਰ ਰੋਜ਼ਾ ਦੌਰੇ ਦੌਰਾਨ ਸ੍ਰੀ ਮੋਦੀ ਸੰਯੁਕਤ ਤਰਾਸ਼ਟਰ ਮੁੱਖ ਦਫ਼ਤਰ ਵਿੱਚ ਕੌਮਾਂਤਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ ਅਤੇ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਦੁਵੱਲੀ ਗੱਲਬਾਤ ਕਰਨਗੇ। ਮੋਦੀ 21 ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। ਅਮਰੀਕੀ ਰਾਸ਼ਟਰਪਤੀ ਬਾਇਡਨ 22 ਜੂਨ ਨੂੰ ਰਾਤਰੀ ਭੋਜ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਮੇਜ਼ਬਾਨੀ ਕਰਨਗੇ।-ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news