August 26, 2026 4:01 pm

ਪੰਜਾਬ ਵਿਧਾਨ ਸਭਾ ’ਚ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ: ਧਰਮ ’ਚ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ: ਮਾਨ

Share:

ਚੰਡੀਗੜ੍ਹ, 20 ਜੂਨ/ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ‘ਮੁਫ਼ਤ ਪ੍ਰਸਾਰਨ’ ਨੂੰ ਯਕੀਨੀ ਬਣਾਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਅੱਜ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ’ਚ ਸਿੱਖ ਗੁਰਦੁਅਰਾ ਸੋਧ ਬਿੱਲ-2023 ਦੇ ਸਮਰਥਨ ’ਚ ਕਿਹਾ ਕਿ ਸਦਨ ਵਿੱਚ ਮਿਲ-ਬੈਠ ਕੇ ਹੀ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਾਲ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਲਈ ਕਿਹਾ ਸੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਸਿੱਖ ਮਾਮਲਿਆਂ ’ਚ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ ਦੇ ਰਹੀ।

seculartvindia
Author: seculartvindia

Leave a Comment

Voting poll

[democracy id="1"]

latest news