August 26, 2026 1:50 pm

ਸਿਹਤ ਸੰਸਥਾਵਾਂ ‘ਚ ਮਨਾਇਆ ‘ਕੌਮਾਂਤਰੀ ਯੋਗਾ ਦਿਵਸ’ – ਸੀ.ਐੱਮ. ਦੀ ਯੋਗਸ਼ਾਲਾ ਦਾ ਲਾਭ ਉਠਾਉਣ ਲੋਕ: ਡਾ. ਸੰਜੇ ਮਾਥੁਰ

Share:

ਦਲਜੀਤ ਕੌਰ/ਭਵਾਨੀਗੜ੍ਹ, 21 ਜੂਨ, 2023: ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਕਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਮਾਥੁਰ ਦੀ ਯੋਗ ਅਗਵਾਈ ਹੇਠ ਸੀ. ਐਚ. ਸੀ ਭਵਾਨੀਗੜ੍ਹ ਦੇ ਅਧੀਨ ਆਉਂਦੇ ਵੱਖ -ਵੱਖ ਸਿਹਤ ਕੇਂਦਰਾਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।
ਬਲਾਕ ਐਜੂਕੇਟਰ ਕਮ ਨੋਡਲ ਅਫਸਰ ਆਈ ਈ ਸੀ ਸ੍ਰੀ ਗੁਰਵਿੰਦਰ ਸਿੰਘ ਕਿਹਾ ਕਿ ਅੱਜਕਲ੍ਹ ਦੀ ਭਜ ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲਡ ਪ੍ਰਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬਿਮਾਰੀਆਂ, ਪੇਟ ਦੀਆਂ ਬਿਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ। ਆਧੁਨਿਕ ਸਮਾਜ ਵਿਚ ਸਰੀਰਿਕ ਘੱਟ ਤੇ ਦਿਮਾਗੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਨ ਹਨ। ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜ਼ਰੂਰੀ ਹੈ, ਸਰੀਰਿਕ ਗਤੀਵਿਧੀਆਂ ਵਿੱਚ ਵਾਧਾ ਕਰਨਾ। ਇਨ੍ਹਾਂ ‘ਚ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ।
ਉਹਨਾਂ ਨੇ ਅੱਗੇ ਦੱਸਿਆ ਕਿ ਯੋਗ ਕਸਰਤ ਕਰਨ ਦਾ ਪ੍ਰਾਚੀਨ ਅਤੇ ਲੋਕਪ੍ਰਿਅ ਤਰੀਕਾ ਹੈ ਜੋ ਕਿ ਆਸਨਾਂ, ਸਾਹ ਲੈਣ ਦੀ ਪ੍ਰਕਿਰਿਆ ਅਤੇ ਆਤਮਿਕ ਧਿਆਨ ਲਾਉਣ ਵਰਗੀਆਂ ਪ੍ਰਕਿਰਿਆਵਾਂ ਉਪਰ ਆਧਾਰਤ ਹੈ ਜੋ ਕਿ ਸ਼ੂਗਰ, ਹਾਈ ਬੀਪੀ, ਦਿਲ ਦੇ ਰੋਗ ਆਦਿ ਬਿਮਾਰੀਆਂ ਨੂੰ ਕਾਬੂ ਵਿਚ ਰੱਖਣ ਲਈ ਸਹਾਈ ਹੁੰਦਾ ਹੈ। ਇਹ ਨਿਰਾਸ਼ਾ, ਥਕਾਵਟ, ਮਾਨਸਿਕ ਪਰੇਸ਼ਾਨੀ ਅਤੇ ਤਣਾਅ ਵਰਗੀਆਂ ਹਾਲਤਾਂ ਵਿੱਚ ਵੀ ਸਹਾਈ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਨੂੰ ਉਤਸ਼ਾਹਿਤ ਕਰਨ ਲਈ 26 ਜੂਨ ਤੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਯੋਗ ਨਾਲ ਜੋੜਨ ਲਈ ਸੀ.ਐੱਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਗਈ ਹੈ, ਜਿਸਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
seculartvindia
Author: seculartvindia

Leave a Comment

Voting poll

[democracy id="1"]

latest news