August 26, 2026 1:05 pm

ਮਨੀਪੁਰ ਹਿੰਸਾ ਨੇ ਦੇਸ਼ ਦੀ ਜ਼ਮੀਰ ਨੂੰ ਡੂੰਘੀ ਸੱਟ ਮਾਰੀ: ਸੋਨੀਆ ਗਾਂਧੀ

Share:

ਨਵੀਂ ਦਿੱਲੀ, 21 ਜੂਨ/ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਅਣਕਿਆਸੀ ਹਿੰਸਾ ਕਾਰਨ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਤਬਾਹ ਹੋ ਗਈ ਜਿਸ ਨੇ ਦੇਸ਼ ਦੀ ਜ਼ਮੀਰ ਨੂੰ ਡੂੰਘੀ ਸੱਟ ਮਾਰੀ ਹੈ। ਕਾਂਗਰਸ ਦੀ ਸਾਬਕਾ ਪ੍ਰਧਾਨ ਸ੍ਰੀਮਤੀ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਇੱਕ ਵੀਡੀਓ ਸੁਨੇਹੇ ਵਿੱਚ ਇਹ ਗੱਲ ਆਖੀ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਜਾ ਰਿਹਾ ਜਿਸ ਨੂੰ ਉਹ ਘਰ ਆਖਦੇ ਹਨ ਅਤੇ ਉਹ ਸਭ ਪਿੱਛੇ ਛੁੱਟ ਗਿਆ ਜਿਸ ਨੂੰ ਬਣਾਉਣ ਵਿੱਚ ਉਨ੍ਹਾਂ ਪੂਰੀ ਜ਼ਿੰਦਗੀ ਲਾ ਦਿੱਤੀ।-ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news