February 4, 2026 12:16 pm

ਕੇਂਦਰੀ ਗ੍ਰਹਿ ਮੰਤਰੀ ਨੇ ਹਿੰਸਾ ਪ੍ਰਭਾਵਿਤ ਮਨੀਪੁਰ ਦੀ ਸਥਿਤੀ ‘ਤੇ ਚਰਚਾ ਕਰਨ ਲਈ 24 ਜੂਨ ਨੂੰ ਨਵੀਂ ਦਿੱਲੀ ‘ਚ ਸਰਬ ਪਾਰਟੀ ਮੀਟਿੰਗ ਬੁਲਾਈ

Share:

ਨਵੀਂ ਦਿੱਲੀ, 22 ਜੂਨ/ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮਨੀਪੁਰ ਬਾਰੇ ਸੱਦੀ ਸਰਬ ਪਾਰਟੀ ਬੈਠਕ ਬਾਰੇ ਕਿਹਾ ਕਿ ਸ਼ਾਂਤੀ ਦੀ ਕੋਈ ਵੀ ਕੋਸ਼ਿਸ਼ ਸੂਬੇ ’ਚ ਹੋਣੀ ਚਾਹੀਦੀ ਹੈ ਤੇ ਦਿੱਲੀ ’ਚ ਬੈਠਕ ਕਰਨ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰ ਇਸ ਮਾਮਲੇ ਪ੍ਰਤੀ ਗੈਰਗੰਭੀਰ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਮਨੀਪੁਰ ਵਿੱਚ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਹੁਣ ਤੱਕ ਬਰਕਰਾਰ ਰਹਿਣਾ ਅਤੇ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਨਾ ਲਗਾਉਣਾ ਮਜ਼ਾਕ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਹਿੰਸਾ ਪ੍ਰਭਾਵਿਤ ਮਨੀਪੁਰ ਦੀ ਸਥਿਤੀ ‘ਤੇ ਚਰਚਾ ਕਰਨ ਲਈ 24 ਜੂਨ ਨੂੰ ਨਵੀਂ ਦਿੱਲੀ ‘ਚ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸ੍ਰੀ ਵੇਣੂਗੋਪਾਲ ਨੇ ਟਵੀਟ ਕੀਤਾ, ‘ਮਨੀਪੁਰ ਵਿੱਚ 50 ਦਿਨਾਂ ਦੀ ਤਬਾਹੀ ਅਤੇ ਮੌਤਾਂ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਹੁਤ ਦੇਰ ਨਾਲ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੋਨੀਆ ਗਾਂਧੀ ਜੀ ਦੇ ਮਨੀਪੁਰ ਦੇ ਲੋਕਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਸਰਕਾਰ ਜਾਗੀ ਹੈ।’

seculartvindia
Author: seculartvindia

Leave a Comment

Voting poll

What does "money" mean to you?
  • Add your answer

latest news