ਸੰਸਦ ਦਾ ਮੌਨਸੂਨ ਸੈਸ਼ਨ ਜੁਲਾਈ ਦੇ ਤੀਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 28 ਜੂਨ/ਸੰਸਦ ਦਾ ਮੌਨਸੂਨ ਸੈਸ਼ਨ ਜੁਲਾਈ ਦੇ ਤੀਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਦੀ ਸ਼ੁਰੂਆਤ ’ਚ ਬੈਠਕ ਪੁਰਾਣੇ ਸੰਸਦ ਭਵਨ ਵਿੱਚ ਹੋ ਸਕਦੀ ਹੈ ਅਤੇ ਬਾਅਦ ਵਿੱਚ ਸੈਸ਼ਨ ਦੀ ਕਾਰਵਾਈ ਨਵੇਂ ਭਵਨ ਵਿੱਚ ਚੱਲ ਸਕਦੀ ਹੈ। ਸੰਸਦੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਮਈ ਨੂੰ ਕੀਤਾ ਸੀ। ਲਗਪਗ ਇੱਕ ਮਹੀਨਾ ਚੱਲਣ ਵਾਲੇ ਮੌਨਸੂਨ ਸੈਸ਼ਨ ਵਿੱਚ 20 ਬੈਠਕਾਂ ਹੋ ਸਕਦੀਆਂ ਅਤੇ ਇਹ ਆਜ਼ਾਦੀ ਦਿਵਸ ਤੋਂ ਪਹਿਲਾਂ ਸਮਾਪਤ ਹੋ ਸਕਦਾ ਹੈ। -ਪੀਟੀਆਈ

seculartvindia
Author: seculartvindia

Leave a Comment