August 25, 2026 12:26 pm

ਚੰਦਰ ਸ਼ੇਖਰ ’ਤੇ ਹਮਲੇ ’ਚ ਵਰਤੀ ਕਾਰ ਜ਼ਬਤ, 4 ਵਿਅਕਤੀ ਹਿਰਾਸਤ ਵਿੱਚ ਲਏ

Share:

ਸਹਾਰਨਪੁਰ (ਉੱਤਰ ਪ੍ਰਦੇਸ਼), 29 ਜੂਨ/ਸਹਾਰਨਪੁਰ ਪੁਲੀਸ ਨੇ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਕਾਰ ਨੂੰ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਹਮਲਾਵਰਾਂ ਨੇ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ’ਤੇ ਗੋਲੀਬਾਰੀ ਕਰਨ ਲਈ ਕੀਤੀ ਸੀ। ਕਾਰ ਹਰਿਆਣਾ ਦਾ ਰਜਿਸਟ੍ਰੇਸ਼ਨ ਨੰਬਰ ਹੈ ਅਤੇ ਮਾਲਕ ਦਾ ਨਾਂ ਵਿਕਾਸ ਕੁਮਾਰ ਹੈ। ਪੁਲੀਸ ਨੇ ਇਹ ਕਹਿ ਕੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਜਾਂਚ ਜਾਰੀ ਹੈ। ਇਸ ਦੌਰਾਨ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਘਟਨਾ ਸਬੰਧੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਚੰਦਰ ਸ਼ੇਖਰ ਹਸਪਤਾਲ ਵਿੱਚ ਹਨ ਅਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਛੁੱਟੀ ਮਿਲਣ ਦੀ ਸੰਭਾਵਨਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਉਸ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ ਅਤੇ ਕਿਹਾ ਹੈ ਕਿ ਉਹ ਕਾਨੂੰਨੀ ਅਤੇ ਸੰਵਿਧਾਨਕ ਤੌਰ ‘ਤੇ ਲੜਾਈ ਲੜਨਗੇ।

seculartvindia
Author: seculartvindia

Leave a Comment

Voting poll

[democracy id="1"]

latest news