April 10, 2026 11:34 pm

ਸਰਕਾਰ ਦੁਆਰਾ ਗੁਰਦੁਆਰਾ ਐਕਟ ‘ਚ ਗੈਰ ਕਨੂੰਨੀ ਸੋਧ ਨੂੰ ਰੱਦ ਕਰਾਉਣ ਲਈ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਯਾਦ ਪੱਤਰ

Share:

ਹੁਸ਼ਿਆਰਪੁਰ 3 ਜੁਲਾਈ (ਤਰਸੇਮ ਦੀਵਾਨਾ) ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ ਵਿੱਚ ਗੈਰ ਕਨੂੰਨੀ ਢੰਗ ਨਾਲ ਜ਼ਬਰੀ ਸੋਧ ਕਰਕੇ ਸਿੱਖ ਕੌਮ ਦੇ ਗੁਰੂ-ਘਰਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਦੇਣ ਹਿੱਤ ਬਣਾਏ ਗਏ ਕਾਨੂੰਨ ਨੂੰ ਤੁਰੰਤ ਰੱਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਮਾਸਟਰ ਕੁਲਦੀਪ ਸਿੰਘ ਮਸੀਤੀ ਸੀਨੀਅਰ ਮੀਤ ਪ੍ਰਧਾਨ ਅਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਮਿਸਲ ਭਗਤ ਧੰਨਾ ਜੀ ਦਲ ਦੀ ਅਗਵਾਈ ਹੇਠ ਇਕ ਯਾਦ ਪੱਤਰ ਗਵਰਨਰ ਪੰਜਾਬ ਬਨਵਾਰੀ ਲਾਲ ਪਰੋਹਤ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਰਾ ਰਾਹੀਂ ਦਿੱਤਾ ਗਿਆ ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 2016 ਤੋਂ ਖਤਮ ਹੋ ਚੁੱਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ਗੈਰ ਜਮਹੂਰੀ ਢੰਗ ਨਾਲ ਗੁਰਦੁਆਰਾ ਐਕਟ ਵਿੱਚ ਸੋਧ ਕਰਕੇ ਸਿੱਖ ਕੌਮ ਦੇ ਧਾਰਮਿਕ ਕੰਮਾਂ ਵਿੱਚ ਦਖਲ-ਅੰਦਾਜ਼ੀ ਕੀਤੀ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਸਰਕਾਰ ਦਾ ਸਖਤੀ ਨਾਲ ਬਹੁਤ ਕਰੇਗੀ ਇਸ ਸਮੇਂ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਕਿਹਾ ਕਿ 11 ਅਪ੍ਰੈਲ 1959 ਨੂੰ ਮਾਸਟਰ ਤਾਰਾ ਸਿੰਘ ਅਤੇ ਇੰਡੀਆ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਿਚਕਾਰ ਇਕ ਸਮਝੌਤਾ ਹੋਇਆ ਸੀ ਜਿਸ ਅਨੁਸਾਰ ਐਸ ਜੀ ਪੀ ਸੀ ਦੇ ਹਾਊਸ ਦੀ ਪ੍ਰਵਾਨਗੀ ਤੋਂ ਬਗੈਰ ਗੁਰਦੁਆਰਾ ਐਕਟ ਵਿੱਚ ਕੋਈ ਸੋਧ ਜਾਂ ਤਬਦੀਲੀ ਨਹੀਂ ਕੀਤੀ ਜਾਵੇਗੀ ਪਰ ਅਫਸੋਸ ਭਗਵੰਤ ਮਾਨ ਸਰਕਾਰ ਨੇ ਗੁਰਦੁਆਰਾ ਐਕਟ ਵਿੱਚ ਜਬਰੀ ਸੋਧ ਕਰਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਪਰ ਸਿੱਖ ਕੌਮ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ ਅਤੇ ਇਸ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਕਰਦੀ ਰਹੇਗੀ ਇਸ ਸਮੇਂ ਜਸਵੰਤ ਸਿੰਘ ਸਰਕਲ ਪ੍ਰਧਾਨ ਟਾਂਡਾ, ਕਰਨੈਲ ਸਿੰਘ ਲਵਲੀ, ਹਰਦੀਪ ਸਿੰਘ ਰਾਜੂ, ਬਲਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਹਾਜਰ ਸਨ ।
ਕੈਪਸ਼ਨ :- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਯਾਦ ਪੱਤਰ ਦਿੰਦੇ ਹੋਏ ਕੁਲਦੀਪ ਸਿੰਘ ਮਸੀਤੀ, ਬਾਬਾ ਗੁਰਦੇਵ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ ਅਤੇ ਹੋਰ ।
ਫੋਟੋ : ਅਜਮੇਰ
seculartvindia
Author: seculartvindia

Leave a Comment

Voting poll

What does "money" mean to you?
  • Add your answer

latest news