November 22, 2025 12:16 pm

ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ ਸ਼ੁਰੂ, ਸਿੱਖਿਆ ਵਿਭਾਗ ਦਾ ਕੰਮ-ਕਾਜ ਰਿਹਾ ਠੱਪ

Share:

ਹੁਸ਼ਿਆਰਪੁਰ 6 ਜੁਲਾਈ ( ਤਰਸੇਮ ਦੀਵਾਨਾ )  ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾ ਖਿਲਾਫੀ ਕਰਕੇ ਅੱਜ ਤੋਂ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਅਤੇ ਆਈ ਈ ਆਰ ਟੀ ਅਧਿਆਪਕਾਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪਿਛਲੇ 10 ਮਹੀਨੇ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਸਰਕਾਰ ਪ੍ਰਚਾਰ ਕਰ ਰਹੀ ਹੈ ਪਰ ਜੋ ਸੱਚਾਈ ਸਾਹਮਣੇ ਆਈ ਹੈ ਉਹ ਸ਼ਰੇਆਮ ਕੱਚੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੋਖਾ ਹੈ।ਪੰਜਾਬ ਸਰਕਾਰ ਬਿਨਾਂ ਪੇ ਸਕੇਲ, ਸੀ.ਐਸ.ਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਦੇ ਨਾਮ ਤੇ ਪ੍ਰਚਾਰ ਰੈਗੂਲਰ ਕਰਨ ਦਾ ਕਰ ਰਹੀ ਹੈ ਜੋ ਕਿ ਕੌਰਾ ਝੂਠ ਹੈ ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਅਮਿਤ ਸੈਣੀ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।ਅਮਿਤ ਸੈਣੀ
 ਨੇ ਦੱਸਿਆ ਕਿ ਜਦੋਂ 7 ਅਕਤੂਬਰ 2022 ਨੂੰ ਪਾਲਿਸੀ ਜਾਰੀ ਹੋਈ ਸੀ ਤਾਂ ਮੁਲਾਜ਼ਮਾਂ ਨੂੰ ਕੁਝ ਖਦਸ਼ੇ ਸੀ ਜਿਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿਚ ਸਪੱਸ਼ਟ ਕਿਹਾ ਸੀ ਕਿ ਰੈਗੂਲਰ ਮੁਲਾਜ਼ਮਾਂ ਵਾਂਗ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਹੋਣ ਤੇ ਪੇ ਸਕੇਲ ਭੱਤੇ ਸੀ.ਐਸ.ਆਰ ਰੂਲ ਅਤੇ ਪੈਨਸ਼ਨਰੀ ਲਾਭ ਮਿਲਣਗੇ ਪਰ 9 ਮਹੀਨਿਆ ਬਾਅਦ ਜੋ ਸੱਚਾਈ ਸਾਹਮਣੇ ਆਈ ਹੈ ਉਹ ਹਰ ਇਕ ਕੱਚੇ ਮੁਲਾਜ਼ਮ ਦੇ ਹੋਸ਼ ਉਡਾਉਣ ਵਾਲੀ ਹੈ।ਆਗੂ ਨੇ ਕਿਹਾ ਕਿ ਬਿਨ੍ਹਾਂ ਪੇ ਸਕੇਲ ਤੋਂ ਮੁਲਾਜ਼ਮ ਕਿਵੇਂ ਰੈਗੂਲਰ ਹੋਣਗੇ।ਆਗੂਆ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਚਾਰ ਐਨਾ ਕੀਤਾ ਜਾ ਰਿਹਾ ਕਿ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪਤਾ ਨਹੀ ਕਿੰਨਾ ਵੱਡਾ ਤੋਹਫਾ ਦੇ ਦਿੱਤਾ ਹੋਵੇ।ਅਮਿਤ ਸੈਣੀ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀੳ ਸ਼ੰਦੇਸ਼ ਰਾਹੀ ਦੱਸਿਆ ਕਿ ਕੁਝ ਕਰਮਚਾਰੀਆ ਦੀਆ ਤਨਖਾਹਾਂ ਵਿਚ ਵਾਧਾ ਕੀਤਾ ਜਾ ਿਰਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੰਦੇਸ਼ ਵਿਚ ਦਫਤਰੀ ਕਰਮਚਾਰੀਆ ਦਾ ਕੋਈ ਜ਼ਿਕਰ ਨਹੀ ਕੀਤਾ।  ਆਗੂਆ ਨੇ ਕਿਹਾ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਹੁਣ ਭੱਜ ਰਹੀ ਹੈ ।  ਆਗੂਆ ਨੇ ਕਿਹਾ ਕਿ 1 ਅਪ੍ਰੈਲ 2018 ਨੂੰ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਸਾਰੇ ਲਾਭ ਦੇ ਕੇ ਰੈਗੂਲਰ ਕਰ ਦਿੱਤਾ ਗਿਆ ਸੀ ਪ੍ਰੰਤੂ ਉਸ ਸਮੇਂ ਵੀ ਦਫਤਰੀ ਕਰਮਚਾਰੀਆ ਨਾਲ ਵਿਤਕਰਾ ਕੀਤਾ ਗਿਆ ਅਤੇ ਹੁਣ ਇਸ ਸਰਕਾਰ ਵੱਲੋਂ ਵੀ ਰੈਗੂਲਰ ਦੇ ਨਾਮ ਤੇ ਸਿਰਫ ਅਖਬਾਰੀ ਪ੍ਰਚਾਰ ਕਰਕੇ ਬੁੱਤਾ ਸਾਰਿਆ ਜਾ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਹੜਤਾਲ ਕਰਨ ਨੂੰ ਮਜ਼ਬੂਰ ਹੋਏ ਹਨ।ਇਸ ਮੌਕੇ ਅਮਿਤ ਸੈਣੀ, ਨਿਰਮਲ, ਮਨਜੀਤ ਕੌਰ, ਰੀਨਾ, ਸੁਭਾਸ਼, ਅੰਜੂ ਸੈਣੀ, ਵੰਦਨਾ, ਤਮੰਨਾ ਦਵਿੰਦਰ ਕੌਰ, ਕੰਚਨ, ਧੀਰਜ, ਜਗਦੀਪ ਕੌਰ, ਸੁਖਦੀਪ ਕੌਰ, ਵਰੁਣ ਜੈਨ, ਅੰਕੁਰ ਸ਼ਰਮਾ, ਕਰਮਜੀਤ ਕੌਰ, ਮਨਵਿੰਦਰ ਆਦਿ ਹਾਜ਼ਰ ਸਨ |
ਫੋਟੋ ਕੈਪਸ਼ਨ:- ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿੱਚ ਕਲਮ ਛੋੜ ਹੜਤਾਲ ਤੇ ਰੋਸ ਪ੍ਰਗਟ ਕਰਦੇ ਹੋਏ ਸਮਗਰ ਸਿੱਖਿਆ ਅਭਿਆਨ ਦੇ ਕਰਮਚਾਰੀ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news