February 23, 2026 10:34 am

ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦਾ ਲਿਆ ਗੰਭੀਰ ਨੋਟਿਸ: ਬਲਵੰਤ ਸਿੰਘ ਉੱਪਲੀ

Share:

ਦਲਜੀਤ ਕੌਰ/ਬਰਨਾਲਾ, 11 ਜੁਲਾਈ, 2023: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਕਮੇਟੀ ਬਰਨਾਲਾ ਦੀ ਵਧਵੀਂ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਹੇਠ ਗੁਰਦੁਆਰਾ ਕਾਲਾ ਮਹਿਰ ਬਰਨਾਲਾ ਵਿਖੇ ਹੋਈ। ਇਹ ਮੀਟਿੰਗ ਭਾਕਿਯੂ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੇ 13ਵੇਂ ਸ਼ਰਧਾਂਜਲੀ ਸਮਾਗਮ ਨੂੰ ਸਫ਼ਲ ਕਰਨ ਲਈ ਬੁਲਾਈ ਗਈ ਸੀ। ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਰਾਮ ਸਿੰਘ ਸ਼ਹਿਣਾ, ਅਮਰਜੀਤ ਸਿੰਘ ਠੁੱਲੀਵਾਲ, ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ 13 ਜੁਲਾਈ 2010 ਸਾਥੀ ਬਲਕਾਰ ਸਿੰਘ ਡਕੌਂਦਾ ਆਪਣੀ ਪਤਨੀ ਸਮੇਤ ਫਤਿਹਗੜ੍ਹ ਸਾਹਿਬ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਹਾਦਸੇ ਵਿੱਚ ਦੋਵਾਂ ਦੀ ਬੇਵਕਤੀ ਮੌਤ ਹੋਣ ਨਾਲ ਪ੍ਰੀਵਾਰ ਅਤੇ ਜਥੇਬੰਦੀ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਸੀ। ਸਾਥੀ ਬਲਕਾਰ ਸਿੰਘ ਡਕੌਂਦਾ ਵਿਗਿਆਨਕ ਸੋਚ ਦਾ ਧਾਰਨੀ ਅਤੇ ਜਹੀਨ ਬੁੱਧੀ ਦਾ ਮਾਲਕ ਸੀ। ਬਰਨਾਲਾ ਬਲਾਕ ਦੇ ਪ੍ਰਧਾਨ ਬਾਬੂ ਸਿੰਘ ਖੁੱਡੀਕਲਾਂ ਅਤੇ ਮਹਿਲਕਲਾਂ ਬਲਾਕ ਦੇ ਪ੍ਰਧਾਨ ਨਾਨਕ ਸਿੰਘ ਨੇ ਅੱਜ ਤੜਕਸਾਰ ਕੁਲਰੀਆਂ ਜ਼ਿਲ੍ਹਾ ਮਾਨਸਾ ਦੇ ਅਬਾਦਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਹਕੂਮਤ ਡੰਡੇ ਦੇ ਜ਼ੋਰ ਸੰਘਰਸ਼ ਨੂੰ ਕੁਚਲਣ ਦਾ ਭਰਮ ਪਾਲ ਰਹੀ ਹੈ। ਹਾਕਮਾਂ ਨੂੰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਦਾ ਕੰਧ ਤੇ ਲਿਖਿਆ ਇਤਿਹਾਸ ਪੜ੍ਹ ਲੈਣਾ ਚਾਹੀਦਾ ਹੈ। ਬਰਨਾਲਾ ਜ਼ਿਲ੍ਹੇ ਦਾ ਵੱਡਾ ਕਾਫ਼ਲਾ 12 ਜੁਲਾਈ ਨੂੰ ਕੁਲਰੀਆਂ ਵੱਲ ਰਵਾਨਾ ਹੋਵੇਗਾ। ਹਰ ਕੁਰਬਾਨੀ ਦੇਕੇ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਸ਼ਹਿਣਾ ਬਲਾਕ ਆਗੂ ਅਮਨਦੀਪ ਸਿੰਘ ਭਦੌੜ, ਜਗਰੂਪ ਸਿੰਘ ਗਹਿਲ, ਅੰਗਰੇਜ਼ ਸਿੰਘ ਰਾਏਸਰ, ਕਾਲਾ ਰਾਏਸਰ, ਜੱਗਾ ਸਿੰਘ ਮਹਿਲ ਕਲਾਂ, ਭਿੰਦਰ ਸਿੰਘ ਮੂੰਮ, ਬੂਟਾ ਸਿੰਘ ਫਰਵਾਹੀ, ਗੁਰਦਰਸ਼ਨ ਸਿੰਘ, ਬਲਵੰਤ ਸਿੰਘ ਠੀਕਰੀਵਾਲਾ, ਸੱਤਪਾਲ ਸਿੰਘ ਸਹਿਜੜਾ, ਗੁਰਪ੍ਰੀਤ ਸਿੰਘ ਸਹਿਜੜਾ ਆਦਿ ਆਗੂਆਂ ਭਾਕਿਯੂ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 14 ਜੁਲਾਈ ਨੂੰ ਸਵੇਰੇ 10 ਵਜੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਮਨਾਈ ਜਾ ਰਹੀ ਤੇਰਵੀਂ ਬਰਸੀ ਸਮਾਗਮ ਵਿੱਚ ਕਾਫ਼ਲੇ ਬੰਨ੍ਹ ਕੇ ਪਹੁੰਚਣ ਦੀ ਅਪੀਲ ਕੀਤੀ। ਇਨ੍ਹਾਂ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ। ਆਗੂਆਂ ਮਹਿਲਕਲਾਂ ਲੋਕ ਘੋਲ ਦੇ 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਵੱਲੋਂ ਮਨਾਏ ਜਾ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਵਿੱਚ ਹੁਣੇ ਤੋਂ ਜੁੱਟ ਜਾਣ ਦਾ ਸੱਦਾ ਦਿੱਤਾ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news