
ਹੁਸ਼ਿਆਰਪੁਰ 22 ਜੁਲਾਈ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਸਬ ਦਫਤਰ ਅੱਡਾ ਬਸੀ ਕਿੱਕਰਾ ਵਿਖੇ ਬੇਗਮਪੁਰਾ ਟਾਇਗਰ ਫੋਰਸ ਦੇ ਤੇਜ਼ ਤਰਾਰ ਰਫਤਾਰ ਵਾਲੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ , ਦੋਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਆਗੂਆ ਨੇ ਕਿਹਾ ਕਿ ਮਣੀਪੁਰ ਅੰਦਰ ਫਿਰਕੂ ਅਤੇ ਜਾਤੀ ਹਿੰਸਕ ਘਟਨਾਵਾਂ ਵਿੱਚ ਹਰ ਰੋਜ਼ ਵਾਧਾ ਹੋ ਰਿਹਾ ਹੈ। ਜੋ ਕਿ ਮਈ ਮਹੀਨੇ ਤੋਂ ਸ਼ੁਰੂ ਹੋ ਕੇ ਅਜੇ ਤੱਕ ਵੀ ਬੇਰੋਕ ਜਾਰੀ ਹੈ। ਇਹ ਭਾਜਪਾ ਖ਼ੁਸ਼ਾਸਨ ਤੇ ਕਾਰਪੋਰੇਟ ਹਿੰਦੂਤਵੀ ਅੰਗ ਹਨ।ਉਹਨਾ ਕਿਹਾ ਕਿ ਭਾਜਪਾ ਵੱਲੋਂ ਸੂਬੇ ਵਿੱਚ ਵੋਟ ਬੈਂਕ ਨੂੰ ਪੱਕਾ ਕਰਨ ਲਈ ਬਹੁਤ ਗਿਣਤੀ ਵਰਗ ਨੂੰ ਘੱਟ ਗਿਣਤੀਆਂ ਦੇ ਖਿਲਾਫ਼ ਖੜਾ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀ ਦੋ ਆਦਿਵਾਸੀ ਦਲਿਤ ਔਰਤਾਂ ਨੂੰ ਨਿਰਵਸਤਰ ਕਰਕੇ ਸੜਕਾਂ ਤੇ ਘੁਮਾਇਆ ਗਿਆ। ਜਿਸ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਹੈ। ਅਸਲ ਵਿੱਚ ਇਹ ਭਾਜਪਾ ਦੀ ਫੁੱਟ ਪਾਊ ਰਾਜ ਕਰੋ ਦੀ ਨੀਤੀ ਦਾ ਹੀ ਨਤੀਜਾ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਇਹਨਾਂ ਘਟਨਾਵਾਂ ਉੱਪਰ ਚੁੱਪ ਧਾਰੀ ਹੋਈ ਹੈ ਉਹਨਾ ਕਿਹਾ ਕਿ ਹੁਣ ਤੱਕ ਵੱਖ-ਵੱਖ ਘਟਨਾਵਾਂ ਵਿੱਚ 120 ਤੋਂ ਵੱਧ ਲੋਕਾਂ ਦੀ ਹੱਤਿਆ ਹੋ ਚੁੱਕੀ ਹੈ। ਕਈ ਘਰ ਸਾੜੇ ਜਾ ਚੁੱਕੇ ਹਨ। 30 ਹਜ਼ਾਰ ਤੋਂ ਵੱਧ ਲੋਕ ਆਪਣੇ ਘਰ ਛੱਡ ਕੇ ਜਾ ਚੁੱਕੇ ਹਨ। ਸੈਂਕੜੇ ਵਾਹਨ ਅੱਗ ਦੀ ਲਪੇਟ ਵਿੱਚ ਆ ਗਏ। ਅਤੇ ਕਰੋੜਾਂ ਰੁਪਏ ਦੀ ਸੰਪਤੀ ਨਸ਼ਟ ਹੋ ਗਈ ਹੈ। ਆਗੂਆ ਨੇ ਕਿਹਾ ਕਿ ਜਿਹੜੇ ਲੋਕ ਆਰ ਐਸ ਐਸ ਦੀਆਂ ਨੀਤੀਆਂ ਨਾਲ ਅਸਹਿਮਤੀ ਜਤਾ ਰਹੇ ਹਨ। ਜਾਂ ਆਲੋਚਨਾ ਕਰਦੇ ਹਨ ਉਹਨਾਂ ਉਪਰ ਦੇਸ਼ ਧਰੋਹ ਦੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਇਹ ਭਾਜਪਾ ਦੀ ਮਾੜੀ ਰਾਜਨੀਤੀ ਕਰਕੇ ਹੀ ਸਥਿਤੀ ਅਜਿਹੀ ਬਣੀ ਹੋਈ ਹੈ। ਉਹਨਾ ਕਿਹਾ ਕਿ ਪਿਛਲੇ ਦਿਨੀਂ ਐਨਐੱਫ ਆਈ ਡਬਲਯੂ ਨਾਲ ਸਬੰਧਿਤ ਮਹਿਲਾ ਤੇ ਉਹਨਾਂ ਦੀ ਟੀਮ ਵੱਲੋਂ ਮਣੀਪੁਰ ਵਿੱਚ ਹੋਈਆਂ ਵੱਖ-ਵੱਖ ਘਟਨਾਵਾਂ ਦੀ ਤੱਥਾ ਦੇ ਅਧਾਰ ਤੇ ਪੜਤਾਲ ਕੀਤੀ ਗਈ ਪਰ ਮਨੂਵਾਦੀ ਤਾਕਤਾਂ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਹਿੰਸਾ ਭੜਕਾਉਣ ਦੇ ਝੂਠੇ ਦੋਸ਼ ਲਾ ਕੇ ਪਰਚੇ ਦਰਜ ਕਰ ਦਿੱਤੇ ਗਏ। ਬੇਗਮਪੁਰਾ ਟਾਈਗਰ ਫੋਰਸ ਦਾ ਮੰਨਣਾ ਹੈ ਕਿ ਮਨੂਵਾਦੀ ਤਾਕਤਾਂ ਵੱਲੋਂ ਮਣੀਪੁਰ ਵਿੱਚ ਹਿੰਸਾ ਅਤੇ ਨਫਰਤ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ ਪੁਰਹੀਰਾ ,ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ ,ਅਮਨਦੀਪ, ,ਦੋਆਬਾ ਇੰਚਾਰਜ ਜੱਸਾ ਸਿੰਘ ਨੰਦਨ , ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ, ਰਾਮ ਜੀ, ਬਲਵਿੰਦਰ ਸ਼ੇਰਗੜੀਆ,ਗਗਨਦੀਪ ਸ਼ੇਰਗੜੀਆ,ਅਮਰੀਕ ਸ਼ੇਰਗੜੀਆ ,ਭੁਪਿੰਦਰ ਮਾਨਾ ,ਅਵਤਾਰ ਤਾਰੀ ਮਾਨਾ ,ਵਿਜੈ ਕੁਮਾਰ ਸ਼ੀਹਮਾਰ,ਪੰਮਾ ਡਾਡਾ, ਜਸਵੀਰ ਸ਼ੇਰਗੜੀਆ , ਅਮਰੀਕ ਸਿੰਘ ਸ਼ੇਰਗੜੀਆ , ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ,ਅਸੋਕ ਕੁਮਾਰ ,ਡਿੰਪੀ , ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ,ਵਿਸ਼ਾਲ ਬਸੀ ਬਾਹੀਆ , ਬਿੱਟੂ ਵਿਰਦੀ ਪੰਚ ਸ਼ੇਰਗੜ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ ,ਚਰਨਜੀਤ ਡਾਡਾ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਨਿੱਕਾ ਬਸੀ ਕਿੱਕਰਾ ,ਰਵੀ ,ਦੀਪੂ ਨਲੋਈਆ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ,ਚਰਨਜੀਤ ਡਾਡਾ , ਕਮਲਜੀਤ ਡਾਡਾ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।