November 22, 2025 11:08 am

ਔਰਤਾਂ ਲਈ ਸ਼ਰਾਬ ਦਾ ਠੇਕਾ ਖੋਲ੍ਹ ਕੇ ਭਗਵੰਤ ਮਾਨ ਸਰਕਾਰ ਨੇ ਆਪਣੀ ਅਕਲ ਦਾ ਜਨਾਜਾ ਕੱਢਿਆ:- ਸਿੰਗੜੀਵਾਲਾ

Share:

ਹੁਸ਼ਿਆਰਪੁਰ 11 ਅਗਸਤ (ਤਰਸੇਮ ਦੀਵਾਨਾ ) ਗੁਰੂਆਂ ਪੀਰਾਂ ਦੀ ਵਰਸੋਈ ਧਰਤੀ ਪੰਜਾਬ ਤੇ ਪਿਛਲੀਆਂ ਕਾਂਗਰਸ ਦੇ ਅਕਾਲੀ ਭਾਜਪਾ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਪਹਿਲਾਂ ਹੀ ਇੱਥੋਂ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਨੇ ਚੋਣਾਂ ਤੋ ਪਹਿਲਾ ਨਸ਼ਾ ਖਤਮ ਕਰਨ ਦਾ ਵੱਡਾ ਲਾਰਾ ਪੰਜਾਬ ਦੇ ਲੋਕਾਂ ਨਾਲ ਲਾਇਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਾ ਤਾਂ ਖਤਮ ਕੀ ਕਰਨਾ ਸੀ ਉਲਟਾ ਔਰਤਾਂ ਵਾਸਤੇ ਜਲੰਧਰ ਵਿਖੇ ਸ਼ਰਾਬ ਦਾ ਠੇਕਾ ਖੋਲ੍ਹ ਕੇ ਆਪਣੀ ਅਕਲ ਦਾ ਜਨਾਜ਼ਾ ਕੱਢ ਦਿੱਤਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਰਾਹੀਂ ਕੀਤਾ ਉਨ੍ਹਾਂ ਇਸ ਸਮੇਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਥਾਂ ਔਰਤਾਂ ਲਈ ਸ਼ਰਾਬ ਦਾ ਠੇਕਾ ਖੋਲ ਕੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਤਾਂ ਖੁਸ਼ ਕਰ ਦਿੱਤਾ ਪਰ ਪੰਜਾਬ ਦੇ ਲੋਕਾਂ ਸਿਰ ਇੱਕ ਨਵੀਂ ਭਾਜੀ ਚਾੜ੍ਹ ਦਿੱਤੀ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਸਰਕਾਰ ਦੀ ਇਸ ਕਾਰ ਗੁਜ਼ਾਰੀ ਦਾ ਡੱਟ ਕੇ ਵਿਰੋਧ ਕਰਨਗੇ ਤੇ ਸਰਕਾਰ ਦੇ ਇਸ ਮੰਦ ਭਾਗੇ ਫ਼ੈਸਲੇ ਨੂੰ ਵਾਪਸ ਲੈਣ ਲਈ ਮਜਬੂਰ ਕਰਨਗੇ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news