August 26, 2026 5:58 pm

500 ਦੇ ਕਰੀਬ ਵਿਦਿਆਰਥੀਆਂ ਦੇ ਦਾਖ਼ਲੇ ਰੱਦ ਹੋਣ ਕਾਰਨ ਫਸਿਆ ਕੈਨੇਡੀਅਨ ਕਾਲਜ • ਕਈ ਭਾਰਤੀ ਵਿਦਿਆਰਥੀ ਵੀ ਸ਼ਾਮਲ

Share:

ਟੋਰਾਂਟੋ, 12 ਅਗਸਤ (ਰਾਜ ਗੋਗਨਾ)— ਬੀਤੇਂ ਦਿਨ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਇੱਕ ਕਾਲਜ ਦੇ ਦਾਖ਼ਲੇ ਰੱਦ ਹੋਣ ਦੇ ਕਾਰਨ 500 ਦੇ ਕਰੀਬ  ਵਿਦਿਆਰਥੀ ਫਸੇ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ ਕਾਫ਼ੀ  ਭਾਰਤੀ ਵੀ ਸ਼ਾਮਲ ਹਨ। ਕਈ ਵਿਦਿਆਰਥੀ ਜਿਨ੍ਹਾਂ ਦੇ ਦਾਖ਼ਲੇ ਰੱਦ ਹੋ ਚੁੱਕੇ ਹਨ, ਉਹ ਕੈਨੇਡਾ ਵਿੱਚ ਪਹੁੰਚ ਚੁੱਕੇ ਹਨ। ਓਨਟਾਰੀਓ ਦੇ ਉੱਤਰੀ ਕਾਲਜ ਨੇ ਵਿਦਿਆਰਥੀਆਂ ਨੂੰ ਇੱਕ ਈਮੇਲ ਭੇਜ ਕੇ ਸੂਚਿਤ ਕੀਤਾ ਗਿਆ ਸੀ ਕਿ ਆਉਣ ਵਾਲੇ ਸਮੈਸਟਰ ਲਈ ਉਹਨਾਂ ਦੇ ਦਾਖਲੇ ਰੱਦ ਕਰ ਦਿੱਤੇ ਗਏ ਹਨ। ਪੰਜਾਬ ਤੋਂ ਟੋਰਾਂਟੋ (ਕੈਨੇਡਾ) ਆਈ ਐਸ਼ਲੇ ਨਾਂ ਦੀ ਇਕ ਵਿਦਿਆਰਥਣ ਨੇ ਦੱਸਿਆ ਕਿ ਉਸ ਨੇ ਰਜਿਸਟ੍ਰੇਸ਼ਨ ਫੀਸ ਅਤੇ ਪੰਜਾਬ ਤੋਂ ਟੋਰਾਂਟੋ ਦੀ ਫਲਾਈਟ ਵੀ ਬੁੱਕ ਕਰਵਾਈ ਸੀ। ਹੁਣ ਉਸ ਨੂੰ ਦੱਸਿਆ ਗਿਆ ਹੈ ਕਿ ਦਾਖਲਾ ਰੱਦ ਕਰ ਦਿੱਤਾ ਗਿਆ ਹੈ।ਇਸ ਦੌਰਾਨ ਨਾਰਦਰਨ ਕਾਲਜ ਨੇ ਕਿਹਾ ਕਿ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ ਕਿਉਂਕਿ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਉਮੀਦ ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ।ਅਤੇ  ਜਿਨ੍ਹਾਂ ਵਿਦਿਆਰਥੀਆਂ ਦੇ ਦਾਖਲੇ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਰਿਫੰਡ ਦਿੱਤਾ ਜਾਵੇਗਾ ਅਤੇ ਦੂਜੇ ਕਾਲਜਾਂ ਵਿੱਚ ਦਾਖਲਾ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।

seculartvindia
Author: seculartvindia

Leave a Comment

Voting poll

[democracy id="1"]

latest news