November 22, 2025 10:49 am

ਵਿਦਿਆਰਥੀਆ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਤੁਰੰਤ ਲਾਗੂ ਕਰੇ : ਬੇਗਮਪੁਰਾ ਟਾਇਗਰ ਫੋਰਸ 

Share:

ਹੁਸਿ਼ਆਰਪੁਰ, 17 ਅਗਸਤ (ਤਰਸੇਮ ਦੀਵਾਨਾ)- ਬੇਗਮਪੁਰਾ ਟਾਈਗਰ ਫੋਰਸ ਦੀ ਇੱਕ ਮੀਟਿੰਗ ਨਜਦੀਕੀ ਪਿੰਡ ਢੋਲਣਵਾਲ ਵਿਖੇ ਬੇਗਮਪੁਰਾ ਟਾਇਗਰ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ,ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਤੇ ਸਤੀਸ਼ ਕੁਮਾਰ ਸ਼ੇਰਗੜ ਦੀ ਅਗਵਾਈ ਹੇਠ ਕੀਤੀ ਗਈ । ਮੀਟਿੰਗ ਵਿੱਚ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ । ਮੀਟਿੰਗ ਵਿੱਚ ਸਭ ਤੋ ਪਹਿਲਾਂ ਬੇਗਮਪੁਰਾ ਟਾਇਗਰ ਫੋਰਸ ਦੇ ਪ੍ਰੀਵਾਰ ਵਿੱਚ ਵਾਧਾ ਕਰਦੇ ਹੋਏ ਕੁਝ ਨਵੀਆ ਨਿਯੁਕਤੀਆ ਕੀਤੀਆਂ ਗਈਆ ਜਿਹਨਾ ਵਿੱਚ ਪ੍ਰਸ਼ੋਤਮ ਲਾਲ ਸਰੋਆ ਬਲਾਕ ਸਕੱਤਰ,ਅਤੇ ਸੁਖਵਿੰਦਰ ਸਿੰਘ ਢੋਲਣਵਾਲ ,ਪਵਨ ਕੁਮਾਰ ਢੋਲਣਵਾਲ,ਵਿਜੈ ਕੁਮਾਰ ਸੋਨੂੰ ,ਜਸਵਿੰਦਰ ਗਿਆਨੀ ਨੂੰ ਮੈਬਰ ਨਿਯੁਕਤ ਕੀਤਾ ਗਿਆ । ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਹੁਸਿ਼ਆਰਪੁਰ ਵਿਖੇ ਦਫਤਰ ਡਿਪਟੀ ਕਮਿਸ਼ਨਰ ਮਿੰਨੀ ਸੈਕਟਰੀਏਟ ਦੇ ਬਾਹਰ ਐਸ ਸੀ/ ਬੀ ਸੀ ਸਮਾਜ ਨਾਲ ਹੋ ਰਹੇ ਧੱਕੇ ਦੇ ਖਿਲਾਫ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਤਾ ਜੋ ਗਰੀਬੀ ਦੀ ਮਾਰ ਝੱਲ ਰਹੇ ਐਸ ਸੀ/ ਬੀ ਸੀ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਏ। ਪੋਸਟ ਮੈਟ੍ਰਿਕ ਸਕਾਲਰਸਿ਼ਪ ਨਾ ਮਿਲਣ ਕਾਰਨ ਐਸ ਸੀ/ ਬੀ ਸੀ ਵਿਦਿਆਰਥੀਆਂ ਦੀਆਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਲੋਂ ਰੋਕੀਆਂ ਹੋਈਆਂ ਡਿੱਗਰੀਆਂ ਅਤੇ ਨਤੀਜੇ ਜਾਰੀ ਕੀਤੇ ਜਾਣ। ਐਸ ਸੀ/ ਬੀ ਸੀ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਨ ਕਰਨ ਵਾਲੇ ਕਾਲਜਾਂ ਦੇ ਖਿਲਾਫ ਸਖਤ ਕਾਰਵਾਈ ਕਰਕੇ ਪ੍ਰਭਾਵੀ ਵਿਦਿਆਰਥੀਆਂ ਨੂੰ ਰਾਹਤ ਪਹੁੰਚਾਈ ਜਾਵੇ। ਉਹਨਾ ਕਿਹਾ ਕਿ ਸਵਰਨ ਜਾਤੀ ਦੇ ਕੁਝ ਲੋਕਾਂ ਵਲੋਂ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਲਾਭ ਲੈ ਰਹੇ ਰਿਜ਼ਰਵੇਸ਼ਨ ਚੋਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਬੱਜਟ ਤਿਆਰ ਕਰਦੇ ਸਮੇਂ ਐਸ ਸੀ/ ਬੀ ਸੀ ਨਾਲ ਸਬੰਧਤ ਪਲਾਨ ਜਨਤਕ ਕੀਤੇ ਜਾਣ। ਉ੍ਹਨ੍ਹਾਂ ਕਿਹਾ ਕਿ ਧਰਨਾ ਉਕਤ ਮੰਗਾਂ ਮੰਨੇ ਜਾਣ ਤੱਕ ਬੇਰੋਕ ਜਾਰੀ ਰਹੇਗਾ।
ਇਸ ਮੌਕੇ ਹੋਰਨਾ ਤੋ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ ਪੁਰਹੀਰਾ ,ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ  ,ਅਮਨਦੀਪ, ,ਦੋਆਬਾ ਇੰਚਾਰਜ  ਜੱਸਾ ਸਿੰਘ  ਨੰਦਨ , ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ ਡਾਡਾ , ਬਲਵਿੰਦਰ ਸ਼ੇਰਗੜੀਆ,ਗਗਨਦੀਪ ਸ਼ੇਰਗੜੀਆ,ਅਮਰੀਕ ਸ਼ੇਰਗੜੀਆ ,ਭੁਪਿੰਦਰ ਮਾਨਾ ,ਅਵਤਾਰ ਤਾਰੀ ਮਾਨਾ ,ਵਿਜੈ ਕੁਮਾਰ ਸ਼ੀਹਮਾਰ,ਹਰੀ ਰਾਮ ਆਦੀਆ ਜਿਲ੍ਹਾ ਪ੍ਰਧਾਨ ਭਾਵਾਦਾਸ , ਪੰਮਾ ਡਾਡਾ, ਜਸਵੀਰ ਸ਼ੇਰਗੜੀਆ , ਅਮਰੀਕ ਸਿੰਘ ਸ਼ੇਰਗੜੀਆ , ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ,ਰਾਕੇਸ਼ ਕੁਮਾਰ ਭੱਟੀ ,ਅਸੋਕ ਕੁਮਾਰ ,ਡਿੰਪੀ , ਸੁਖਵਿੰਦਰ ਸਿੰਘ ਢੋਲਣਵਾਲ ,ਪਵਨ ਕੁਮਾਰ ਢੋਲਣਵਾਲ,ਵਿਜੈ ਕੁਮਾਰ ਸੋਨੂੰ ,ਜਸਵਿੰਦਰ ਗਿਆਨੀ ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ,ਵਿਸ਼ਾਲ ਬਸੀ ਬਾਹੀਆ , ਬਿੱਟੂ ਵਿਰਦੀ ਪੰਚ ਸ਼ੇਰਗੜ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ ,ਚਰਨਜੀਤ ਡਾਡਾ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ ,ਰਵੀ ਸੁੰਦਰ ਨਗਰ ,  ਗੁਰਪ੍ਰੀਤ ਗੋਪਾ ,ਨਿੱਕਾ ਬਸੀ ਕਿੱਕਰਾ ,ਰਵੀ ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ,ਚਰਨਜੀਤ ਡਾਡਾ , ਕਮਲਜੀਤ ਡਾਡਾ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news