November 21, 2025 3:02 am

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Share:

ਦਲਜੀਤ ਕੌਰ/ਸੰਗਰੂਰ, 21 ਅਗਸਤ, 2023: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ।
ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ, ਨਗਰ ਕੌਂਸਲ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਸਮੂਹ ਅਧਿਕਾਰੀਆਂ ਵੱਲੋਂ ਸਰਗਰਮ ਭੂਮਿਕਾ ਨਿਭਾਉਣ ਯਕੀਨੀ ਬਣਾਇਆ ਜਾਵੇ।
ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਸਬ ਤਹਿਸੀਲ ਕੰਪਲੈਕਸ ਚੀਮਾ, ਬੱਸ ਸਟੈਂਡ ਚੀਮਾ, ਬੱਸ ਸਟੈਂਡ ਲੌਂਗੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ, ਆਈ ਟੀ ਆਈ ਸੁਨਾਮ ਦੀ ਇਮਾਰਤ ਦੇ ਨਵੀਨੀਕਰਨ, ਖੇਡ ਸਟੇਡੀਅਮ, ਵਾਕਿੰਗ ਟਰੈਕ, ਨੇਚਰ ਪਾਰਕ, ਸਕੂਲ ਆਫ਼ ਐਮੀਨੈਂਸ, ਪਿੰਡਾਂ ਵਿੱਚ ਬਣਨ ਵਾਲੀਆਂ ਲਾਇਬ੍ਰੇਰੀਆਂ, ਐਸ ਟੀ ਪੀ ਸੁਨਾਮ, ਲੌਂਗੋਵਾਲ ਅਤੇ ਚੀਮਾ, ਪਿੰਡਾਂ ਦੇ ਰੂਟਾਂ ਲਈ ਬੱਸ ਸੁਵਿਧਾ, ਅੰਡਰ ਗਰਾਊਂਡ ਪਾਈਪ ਲਾਈਨਾਂ, ਜਲ ਸਪਲਾਈ ਸਕੀਮਾਂ ਆਦਿ ਬਾਰੇ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਸੰਗਰੂਰ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟਰੇਟ ਸੁਨਾਮ ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਸਮੂਹ ਵਿਭਾਗਾਂ ਦੇ ਐਕਸੀਅਨ, ਓਐਸਡੀ ਟੂ ਕੈਬਨਿਟ ਮੰਤਰੀ ਅੰਮ੍ਰਿਤ ਸਿੱਧੂ, ਸੰਜੀਵ ਕੁਮਾਰ ਸੰਜੂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news