November 22, 2025 11:09 am

ਕੇਂਦਰ ਸਰਕਾਰ ਸੰਵਿਧਾਨ ਬਦਲਣ ਦੀ ਗੈਰ-ਸੰਵਿਧਾਨਕ ਗੱਲ ਕਰਨ ਵਾਲੇ ਵਿਵੇਕ ਦੇਵਰਾਏ ਨੂੰ ਚੇਅਰਮੈਨ ਦੇ ਵਕਾਰੀ ਅਹੁਦੇ ਤੋਂ ਲਾਂਭੇ ਕਰੇ- ਬੇਗਪੁਰਾ ਟਾਈਗਰ ਫੋਰਸ 

Share:

ਹੁਸਿ਼ਆਰਪੁਰ, 22 ਅਗਸਤ (ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੀ ਮੀਟਿੰਗ ਨਜਦੀਕੀ ਪਿੰਡ ਨਾਰਾ ਦੇ ਹਜ਼ਰਤ ਪੀਰ ਗੌਂਸ ਪਾਂਕ ਜੀ ਦੇ ਦਰਬਾਰ ਵਿਖੇ ਫੋਰਸ ਦੇ ਸੂਬਾ ਪ੍ਰਧਾਨ ਵੀਰਪਾਲ ਠਰੋਲੀ ਤੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ , ਕੌਮੀ ਉੱਪ ਪ੍ਰਧਾਨ ਜਸਵਿੰਦਰ ਸਿੰਘ ਜੌਲੀ ਤੇ ਜਿਲ੍ਹਾ ਇੰਚਾਰਜ ਚਰਨਜੀਤ ਡਾਡਾ ਆਦਿ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਬੇਗਮਪੁਰਾ ਟਾਇਗਰ ਫੋਰਸ ਵਲੋ ਕੁਝ ਨਵੀਆ ਨਿਯੁਕਤੀਆ ਵੀ ਕੀਤੀਆ ਗਈਆ ਜਿਹਨਾ ਵਿੱਚ ਰਾਜ ਕੁਮਾਰ ਬੱਧਣ ਨਾਰਾ ਨੂੰ ਜਿਲ੍ਹਾ ਉੱਪ ਪ੍ਰਧਾਨ ਤੇ ਰੋਹਿਤ ਕੁਮਾਰ ਨਾਰਾ ਨੂੰ ਜਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ । ਨਵੇ ਚੁਣੇ ਗਏ ਆਹੁਦੇਦਾਰਾ ਨੇ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਵਲੋ ਦਿੱਤੀ ਗਈ ਡਿਉਟੀ ਨੂੰ ਅਸੀ ਪੂਰੀ ਤਨਦੇਹੀ ਨਾਲ ਨਿਭਾਵਾਗੇ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਤੇ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਜੀ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਵਾਗੇ । ਇਸ ਮੌਕੇ ਫੋਰਸ ਦੇ ਸੂਬਾ ਪ੍ਰਧਾਨ ਵੀਰਪਾਲ ਠਰੋਲੀ ਤੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਨੇ ਸਾਝੇ ਰੂਪ ਵਿੱਚ ਕਿਹਾ ਕਿ ਬੀਤੇ ਦਿਨੀ ਇੱਕ ਅਖਬਾਰ ਵਿੱਚ ਛਪੇ ਭਾਰਤ਼ ਦੀ ਆਰਥਿਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਿਵੇਕ ਦੇਵਰਾਏ ਦੇ ਸਵਿਧਾਨ ਬਦਲਣ ਦੇ ਇੱਕ ਲੇਖ ਦੀ ਬੇਗਮਪੁਰਾ ਟਾਈਗਰ ਫੋਰਸ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ, ਉਹਨਾ ਕਿਹਾ ਕਿ ਵਿਵੇਕ ਦੇਵਰਾਏ ਨੇ ਆਪਣੇ ਆਰਟੀਕਲ ਵਿੱਚ ਭਾਰਤ ਦੇ ਸੰਵਿਧਾਨ ਨੂੰ ਬਦਲਣ ਦੀ ਗੱਲ ਕੀਤੀ ਹੈ ਜੋ ਕਿ ਸਹਿਣਯੋਗ ਨਹੀ ਹੈ । ਉਹਨਾ ਕਿਹਾ ਕਿ ਭਾਰਤੀ ਸੰਵਿਧਾਨ ਦੀ ਖਰੜਾ ਕਮੇਟੀ ਦੇ ਪ੍ਰਧਾਨ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਅਗਵਾਈ ਵਿੱਚ ਆਜ਼ਾਦ ਦੇਸ਼ ਦੇ ਬਹੁਤ ਹੀ ਪੜ੍ਹੇ-ਲਿਖੇ, ਜਿ਼ੰਮੇਵਾਰ ਅਤੇ ਸੂਝਵਾਨ ਨਾਗਰਿਕਾਂ ਦੁਆਰਾ ਲਿਖਿਆ ਗਿਆ ਹੈ, ਜੋ ਕਿ ਅੱਜ ਵੀ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ। ਉਹਨਾ ਕਿਹਾ ਕਿ  ਇਸ ਸਵਿਧਾਨ ਨੂੰ ਤਿਆਰ ਕਰਨ ਲਈ ਸਾਰੀਆਂ ਸੰਵਿਧਾਨਿਕ ਵਿਧੀਆਂ ਅਪਣਾਈਆਂ ਗਈਆਂ ਹਨ। ਉਹਨਾ ਕਿਹਾ ਕਿ ਮੌਜੂਦਾ ਸੰਵਿਧਾਨ ਭਾਰਤ ਦੇ ਤਮਾਮ ਨਾਗਰਿਕਾਂ ਦੀਆ ਲੋੜਾਂ ਨੂੰ ਪੂਰਾ ਕਰਦਾ ਹੈ। ਇਸ ਲਈ ਭਾਰਤੀ ਸੰਵਿਧਾਨ ਨੂੰ ਬਦਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਇਸ ਸੰਵਿਧਾਨ ਨੇ ਸਾਰੇ ਭਾਰਤ ਨੂੰ ਵੱਖ-ਵੱਖ ਧਰਮਾਂ, ਜਾਤੀਆਂ, ਬੋਲੀਆਂ, ਸੱਭਿਆਚਾਰਾਂ ਦਾ ਦੇਸ ਹੁੰਦੇ ਹੋਏ ਵੀ ਦੇਸ ਨੂੰ ਇੱਕ ਲੜੀ ਵਿੱਚ ਪਰੋਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਸੱਤਾ ਤੇ ਕਾਬਜ਼ ਬੀਜੀਪੇ ਸਰਕਾਰ ਹਿੰਦੂ ਧਰਮ ਦੀ ਮਨੂੰ ਸਿਮਰਤੀ ਨੂੰ ਸੰਵਿਧਾਨ ਵਜੋਂ ਲਾਗੂ ਕਰਨਾ ਚਾਹੁੰਦੀ ਹੈ ਤਾਂ ਜੋ ਵੱਖ-ਵੱਖ ਜਾਤੀਆਂ ਅਤੇ ਧਰਮਾਂ ਨੂੰ ਗੁਲਾਮ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਰਿਆਂ ਵਰਗਾ ਨੂੰ ਤਰੱਕੀ ਕਰਨ ਦੇ ਬਰਾਬਰ ਦੇ ਮੌਕੇ ਦਿੰਦਾ ਹੈ, ਪਰ ਬ੍ਰਾਹਮਣਵਾਦੀ ਸੋਚ ਨੂੰ ਗਰੀਬਾਂ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ। ਉਨ੍ਹਾ ਕਿਹਾ ਕਿ ਬੀਜੇਪੀ ਸਰਕਾਰ ਇੱਕ ਸੋਚੀ-ਸਮਝੀ ਚਾਲ ਅਧੀਨ ਆਰ ਆਰ ਐਸ ਦੇ ਇ਼ਸ਼ਰਿਆਂ ਤੇ ਕੰਮ ਕਰ ਰਹੀ ਹੈ, ਜੋ ਦੇਸ਼ ਨੂੰ ਬਰਬਾਦ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸੰੰਵਿਧਾਨ ਬਦਲਣ ਦੀ ਵਕਾਲਤ ਕਰਦਾ ਵਿਵੇਕ ਦੇਵਰਾਏ ਦਾ ਇੱਕ ਅਖਬਾਰ ਵਿੱਚ ਛਪਿਆ ਲੇਖ ਵੀ ਇਸੇ ਕੜੀ ਦਾ ਇੱਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਨਾਗਰਿਕ ਸੰਵਿਧਾਨ ਬਦਲਣ ਦੀ ਗੱਲ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦੇਸ ਦੇ ਲੋਕ ਬੀਜੇਪੀ ਸਰਕਾਰ ਦੀ ਹਿੰਦੂਵਾਦੀ ਰਾਸ਼ਟਰ ਦੀ ਸੋਚ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਕਿਸਾਨਾਂ ਤੇ ਮਜ਼ਦੂਰਾ ਦੁਆਰਾ ਦੇਸ ਭਰ ਵਿੱਚ ਕੀਤੇ ਅੰਦੋਲਨ ਨੂੰ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੇਜੇਪੀ ਸੰਵਿਧਾਨ ਬਦਲਣ ਦੀ ਗੱਲ ਕਰੇਗੀ ਤਾਂ ਪੂਰੇ ਦੇਸ਼ ਦੇ ਲੋਕ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਸੜਕਾਂ ਤੇ ਆ ਜਾਣਗੇ। ਉਨ੍ਹਾਂਂ ਮੰਗ ਕੀਤੀ ਕਿ ਕੇਂਦਰ ਸਰਕਾਰ ਸੰਵਿਧਾਨ ਬਦਲਣ ਦੀ ਗੈਰ-ਸੰਵਿਧਾਨਕ ਗੱਲ ਕਰਨ ਵਾਲੇ ਵਿਵੇਕ ਦੇਵਰਾਏ ਨੂੰ ਦੇਸ ਦੀ ਆਰਥਿਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਦੇ ਵਕਾਰੀ ਅਹੁਦੇ ਤੋਂ ਲਾਂਭੇ ਕਰੇ, ਨਹੀਂ ਤਾਂ ਬੇਗਮਪੁਰਾ ਟਾਈਗਰ ਫੋਰਸ ਭਰਾਤਰੀ ਜਥੇਬੰਦੀਆ ਨਾਲ ਰਲਕੇ ਲੰਬਾ ਸ਼ੰਘਰਸ਼ ਕਰੇਗੀ। ਇਸ ਮੌਕੇ ਹੋਰਨਾ ਤੋ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ ਪੁਰਹੀਰਾ ,ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ  ,ਅਮਨਦੀਪ, ,ਦੋਆਬਾ ਇੰਚਾਰਜ  ਜੱਸਾ ਸਿੰਘ  ਨੰਦਨ , ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ ਡਾਡਾ , ਬਲਵਿੰਦਰ ਸ਼ੇਰਗੜੀਆ,ਗਗਨਦੀਪ ਸ਼ੇਰਗੜੀਆ,ਅਮਰੀਕ ਸ਼ੇਰਗੜੀਆ ,ਭੁਪਿੰਦਰ ਮਾਨਾ ,ਅਵਤਾਰ ਤਾਰੀ ਮਾਨਾ ,ਵਿਜੈ ਕੁਮਾਰ ਸ਼ੀਹਮਾਰ , ਪੰਮਾ ਡਾਡਾ, ਜਸਵੀਰ ਸ਼ੇਰਗੜੀਆ , ਅਮਰੀਕ ਸਿੰਘ ਸ਼ੇਰਗੜੀਆ , ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ਸ਼ੇਰਗੜ ,ਰਾਕੇਸ਼ ਕੁਮਾਰ ਭੱਟੀ ,ਅਸੋਕ ਕੁਮਾਰ ,ਡਿੰਪੀ , ਸੁਖਵਿੰਦਰ ਸਿੰਘ ਢੋਲਣਵਾਲ ,ਪਵਨ ਕੁਮਾਰ ਢੋਲਣਵਾਲ,ਵਿਜੈ ਕੁਮਾਰ ਸੋਨੂੰ ,ਜਸਵਿੰਦਰ ਗਿਆਨੀ ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ,ਵਿਸ਼ਾਲ ਬਸੀ ਬਾਹੀਆ , ਬਿੱਟੂ ਵਿਰਦੀ ਪੰਚ ਸ਼ੇਰਗੜ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ ,ਚਰਨਜੀਤ ਡਾਡਾ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ ,ਰਵੀ ਸੁੰਦਰ ਨਗਰ ,  ਗੁਰਪ੍ਰੀਤ ਗੋਪਾ ,ਨਿੱਕਾ ਬਸੀ ਕਿੱਕਰਾ ,ਰਵੀ ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ,ਚਰਨਜੀਤ ਡਾਡਾ , ਕਮਲਜੀਤ ਡਾਡਾ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news