August 25, 2026 12:04 pm

ਲਾਲੀ ਬਾਜਵਾ ਦੀ ਅਗਵਾਈ ਹੇਠ ਕੰਮ ਕਰਨਾ ਮਾਣ ਵਾਲੀ ਗੱਲ-ਚੀਮਾ

Share:

ਹੁਸ਼ਿਆਰਪੁਰ 14 ਸਤੰਬਰ ( ਤਰਸੇਮ ਦੀਵਾਨਾ ) ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਨਿਯੁਕਤ ਕੀਤੇ ਗਏ ਜਤਿੰਦਰ ਸਿੰਘ ਲਾਲੀ ਬਾਜਵਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਕੰਮ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਵਰਕਰ ਤੇ ਆਗੂ ਇਨ੍ਹਾਂ ਦੀ ਅਗਵਾਈ ਵਿੱਚ ਕੰਮ ਕਰਕੇ ਮਾਣ ਮਹਿਸੂਸ ਕਰਨਗੇ, ਇਹ ਪ੍ਰਗਟਾਵਾ ਅਕਾਲੀ ਦਲ ਦੇ ਮੁਕੇਰੀਆ ਹਲਕੇ ਨਾਲ ਸਬੰਧਿਤ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚੀਮਾ, ਭੁਪਿੰਦਰ ਸਿੰਘ ਨੀਲੂ ਤੇ ਜਸਵਿੰਦਰ ਸਿੰਘ ਕਾਲੜਾ ਨੇ ਸਾਂਝੇ ਤੌਰ ’ਤੇ ਕੀਤਾ ਤੇ ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਲਾਲੀ ਬਾਜਵਾ ਦਾ ਸਨਮਾਨ ਵੀ ਕੀਤਾ ਗਿਆ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਰਕਰ ਤੇ ਆਗੂ ਪੂਰੀ ਤਰ੍ਹਾਂ ਜਥੇਬੰਦ ਹਨ ਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਬੇਹਤਰੀ ਲਈ ਜਮੀਨੀ ਪੱਧਰ ’ਤੇ ਹੋਰ ਕੰਮ ਕੀਤਾ ਜਾਵੇਗਾ। ਇਸ ਮੌਕੇ ਲਾਲੀ ਬਾਜਵਾ ਵੱਲੋਂ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਗਿਆ ਕਿ ਜਿਹੜੀ ਜਿੰਮੇਵਾਰੀ ਪਾਰਟੀ ਵੱਲੋਂ ਸੌਂਪੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਭੰਮਰਾ, ਲੱਖੀ ਸਿੰਘ ਮੁਲਤਾਨੀ, ਦਵਿੰਦਰ ਸਿੰਘ ਕਾਹਲੋ, ਜੱਸਾ ਸਿੰਘ ਉਸਮਾਨ ਸ਼ਹੀਦ ਆਦਿ ਵੀ ਮੌਜੂਦ ਸਨ।
ਕੈਪਸ਼ਨ- ਲਾਲੀ ਬਾਜਵਾ ਦਾ ਸਨਮਾਨ ਕਰਦੇ ਹੋਏ ਪਾਰਟੀ ਆਗੂ। ਫੋਟੋ : ਅਜਮੇਰ
seculartvindia
Author: seculartvindia

Leave a Comment

Voting poll

[democracy id="1"]

latest news