August 26, 2026 3:12 pm

ਕਾਂਗਰਸ ਤੇ ਭਾਜਪਾ ਵੱਲੋਂ18 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਲਈ ਵ੍ਹਿਪ ਜਾਰੀ

Share:

ਕਾਂਗਰਸ ਤੇ ਭਾਜਪਾ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਪੰਜ ਰੋਜ਼ਾ ਸੈਸ਼ਨ ਲਈ ਆਪਣੇ ਰਾਜ ਸਭਾ ਤੇ ਲੋਕ ਸਭਾ ਮੈਂਬਰਾਂ ਨੂੰ ਸਦਨ ਵਿੱਚ ਹਾਜ਼ਰ ਰਹਿਣ ਲਈ ਵ੍ਹਿਪ ਜਾਰੀ ਕੀਤਾ ਹੈ। ਕਾਂਗਰਸ ਵੱਲੋਂ ਜਾਰੀ ਤਿੰਨ ਸਤਰਾਂ ਦੇ ਵ੍ਹਿਪ ਵਿੱਚ ਕਿਹਾ ਗਿਆ ਹੈ,‘‘ਕਾਂਗਰਸ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 18 ਸਤੰਬਰ ਤੋਂ 22 ਸਤੰਬਰ, 2023 ਤਕ ਸਦਨ ਦੀ ਕਾਰਵਾਈ ਦੌਰਾਨ ਹਾਜ਼ਰ ਰਹਿਣ ਅਤੇ ਚਰਚਾ ਦੌਰਾਨ ਪਾਰਟੀ ਦੇ ਰੁਖ਼ ਦਾ ਸਮਰਥਨ ਕਰਨ। ਇਸੇ ਦੌਰਾਨ ਭਾਜਪਾ ਨੇ ਵੀ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰਕੇ ਵਿਸ਼ੇਸ਼ ਸੈਸ਼ਨ ਦੌਰਾਨ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news