February 4, 2026 2:04 am

ਪੇਨਸਿਲਵੇਨੀਆ ਸੂਬੇ ਦੇ ਸ਼ਹਿਰ ਫਿਲਾਡੇਲਫੀਆ ਦੇ ਇਕ ਪੱਤਰਕਾਰ ਨੂੰ ਉਸਦੇ ਘਰ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ, ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ

Share:

ਫਿਲਾਡੇਲਫੀਆ, 3 ਅਕਤੂਬਰ (ਰਾਜ ਗੋਗਨਾ)-ਬੀਤੇਂ ਦਿਨ ਪੇਨਸਿਲਵੇਨੀਆ ਸੂਬੇ ਦੇ ਸ਼ਹਿਰ ਫਿਲਾਡੇਲਫੀਆ ਵਿੱਚ ਰਹਿੰਦੇ ਜੋਸ਼ ਕਰੂਗਰ ਨਾਮੀਂ  ਇੱਕ ਫ੍ਰੀਲਾਂਸ ਪੱਤਰਕਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।ਪੱਤਰਕਾਰ ਨੂੰ ਉਸਦੇ ਘਰ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਜਿਸ ਦਾ ਨਾਂ ਜੋਸ਼ ਕਰੂਗਰ ਸੀ ਜੋ ਸਿਟੀ ਲਈ ਕੰਮ ਕਰਦਾ ਸੀ ਅਤੇ ਉਹ ਇੱਕ ਫ੍ਰੀਲਾਂਸ ਪੱਤਰਕਾਰ ਸੀ। ਸਥਾਨਕ ਅਧਿਕਾਰੀਆਂ ਦੇ ਅਨੁਸਾਰ, ਜੋਸ਼ ਕਰੂਗਰ, ਇੱਕ ਫ੍ਰੀਲਾਂਸ ਪੱਤਰਕਾਰ ਅਤੇ ਸ਼ਹਿਰ ਦੇ ਸਾਬਕਾ ਕਰਮਚਾਰੀ ਨੂੰ ਅੱਜ ਸੋਮਵਾਰ ਤੜਕੇ ਉਸਦੇ ਘਰ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਸਥਾਨਕ ਫਿਲਾਡੇਲਫੀਆ ਪੁਲਿਸ ਨੂੰ ਜਦੋ ਸੂਚਨਾ ਮਿਲੀ ਤਾਂ ਉਹ ਦੁਪਿਹਰ ਦੇ 1:30 ਵਜੇ ਦੇ ਕਰੀਬ ਉਸਦੇ ਘਰ ਵਿੱਚ ਪੁੱਜੀ ਅਤੇ ਉਹਨਾਂ ਨੇ ਦੇਖਿਆ ਕਿ ਕ੍ਰੂਗਰ ਦੀ ਛਾਤੀ ਅਤੇ ਪੇਟ ਵਿੱਚ ਸੱਤ ਦੇ ਕਰੀਬ  ਗੋਲੀਆਂ ਲੱਗੀਆਂ ਸਨ।ਪੁਲਿਸ ਨੇ ਦੱਸਿਆ ਕਿ ਉਸ ਨੂੰ  ਸਥਾਨਕ  ਪੇਨ ਪ੍ਰੈਸਬੀਟੇਰੀਅਨ ਮੈਡੀਕਲ ਸੈਂਟਰ ਵਿਖੇਂ  ਲਿਜਾਇਆ ਗਿਆ, ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।ਪੱਤਰਕਾਰ ਕਰੂਗਰ, ਜੋ ਕਿ ਫਿਲਾਡੇਲਫੀਆ ਸ਼ਹਿਰ ਦੇ ਗ੍ਰੇਜ਼ ਫੈਰੀ ਦੇ ਇਲਾਕੇ ਵਿੱਚ ਰਹਿੰਦਾ ਸੀ, ਅਤੇ  ਇੱਕ ਫ੍ਰੀਲਾਂਸ ਰਿਪੋਰਟਰ ਵਜੋਂ ਕੰਮ ਕਰਦਾ ਸੀ।ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਕੋਈ ਵੀ  ਗ੍ਰਿਫ਼ਤਾਰੀ ਨਹੀਂ ਹੋਈ ਹੈ।ਅਤੇ ਨਾ ਹੀ  ਕੋਈ ਹਥਿਆਰ ਬਰਾਮਦ ਹੋਇਆ ਹੈ।ਫਿਲਾਡੇਲਫੀਆ ਦੇ ਮੇਅਰ ਜਿਮ ਕੇਨੀ ਨੇ ਐਕਸ ‘ਤੇ ਲਿਖਿਆ, “ਜੋਸ਼ ਕਰੂਗਰ ਦੀ ਮੌਤ ਦੇ ਨਾਲ ਸਾਨੂੰ ਬਹੁਤ ਵੱਡਾ ਸਦਮਾ ਪੁੱਜਾ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news