February 4, 2026 7:04 am

ਖੜਗੇ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਿਆ

Share:

ਨਵੀਂ ਦਿੱਲੀ, 29 ਅਕਤੂਬਰ/ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅੱਜ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜ ਸੂਬਿਆਂ ਦੇ ਲੋਕ ਆਗਾਮੀ ਚੋਣਾਂ ਵਿੱਚ ਭਾਜਪਾ ਨੂੰ ਹਰਾ ਕੇ ਮੁੜ ਤੋਂ ਪਿਆਜ਼ ਦੀਆਂ ਵਧਦੀਆਂ ਕੀਮਤਾਂ ਦਾ ਰਾਜ ਖੋਲ੍ਹਣਗੇ। ਖੜਗੇ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ, ਜਦੋਂ ਕੌਮੀ ਰਾਜਧਾਨੀ ਦੇ ਥੋਕ ਬਾਜ਼ਾਰ ਵਿੱਚ ਪਿਆਜ਼ ਦੀਆਂ ਕੀਮਤਾਂ ਵਧ ਕੇ 65-80 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈਆਂ ਹਨ। ਖੜਗੇ ਨੇ ‘ਐਕਸ’ ’ਤੇ ਪੋਸਟ ਵਿੱਚ ਕਿਹਾ ਕਿ ਭਾਜਪਾ ਸਰਕਾਰ ਦੇ ਪਿਛਲੇ ਸਾਢੇ ਨੌਂ ਸਾਲਾਂ ਵਿੱਚ ਮਹਿੰਗਾਈ ਦੇ ਬੋਝ ਹੇਠ ਦੱਬੇ ਲੋਕਾਂ ਦੀਆਂ ਰੋਦੀਆਂ-ਕੁਰਲਾਉਂਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਹਨ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news