August 26, 2026 12:24 pm

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ

Share:

ਨਵੀਂ ਦਿੱਲੀ, 27 ਨਵੰਬਰ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ  ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਉਪਦੇਸ਼ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ।’ ਉਨ੍ਹਾਂ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ, ਜਿਸ ਨਾਲ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪਹਿਲੇ ਸਿੱਖ ਗੁਰੂ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ।

seculartvindia
Author: seculartvindia

Leave a Comment

Voting poll

[democracy id="1"]

latest news