February 4, 2026 3:40 am

ਟੀਐੱਮਸੀ ਮੈਂਬਰ ਮਹੂਆ ਮੋਇਤਰਾ ਲੋਕ ਸਭਾ ’ਚੋਂ ਬਰਖ਼ਾਸਤ

Share:

ਨਵੀਂ ਦਿੱਲੀ, 8 ਦਸੰਬਰ/ਲੋਕ ਸਭਾ ਨੇ ਟੀਐੱਮਸੀ ਮੈਂਬਰ ਮਹੂਆ ਮੋਇਤਰਾ ਨੂੰ ਸਦਨ ਵਿੱਚ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਸਦਨ ਨੇ ਨੈਤਿਕਤਾ ਕਮੇਟੀ ਦੀ ਉਸ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿੱਚ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਕੱਢਣ ਦੀ ਸਿਫ਼ਾਰਸ਼ ਕੀਤੀ। ਇਸ ਦੇ ਨਾਲ ਲੋਕ ਸਭਾ ਨੇ ਮਹੂਆ ਮੋਇਤਰਾ ਨੂੰ ਕੱਢਣ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਸਦਨ ਨੂੰ ਸੋਮਵਾਰ ਸਵੇਰੇ 11 ਵਜੇ ਤੱਕ ਲਈ ਉਠਾਅ ਦਿੱਤਾ ਗਿਆ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੰਸਦ ਮੈਂਬਰ ਮਹੂਆ ਮੋਇਤਰਾ ‘ਤੇ ‘ਪੈਸੇ ਲਈ ਸਵਾਲ ਪੁੱਛਣ’ ਦੇ ਦੋਸ਼ਾਂ ‘ਤੇ ਨੈਤਿਕ ਕਮੇਟੀ ਦੀ ਰਿਪੋਰਟ ‘ਤੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਅੱਜ ਲੋਕ ਸਭਾ ਦੀ ਕਾਰਵਾਈ ਨੂੰ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮਹੂਆ ਮੋਇਤਰਾ ਨਾਲ ਸਬੰਧਤ ਰਿਪੋਰਟ ਦੇ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਲੋਕ ਸਭਾ ਦੀ ਨੈਤਿਕਤਾ ਕਮੇਟੀ ਦੇ ਚੇਅਰਮੈਨ ਵਿਨੋਦ ਕੁਮਾਰ ਸੋਨਕਰ ਨੇ ਮਹੂਆ ਮੋਇਤਰਾ ਦੇ ਮਾਮਲੇ ਵਿੱਚ ਆਪਣੀ ਪਹਿਲੀ ਰਿਪੋਰਟ ਪੇਸ਼ ਕੀਤੀ। ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ। ਇਸ ‘ਤੇ ਚੇਅਰਮੈਨ ਦੀ ਕੁਰਸੀ ’ਤੇ ਬੈਠੇ ਰਾਜਿੰਦਰ ਅਗਰਵਾਲ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਬੈਠਣ ਲਈ ਕਿਹਾ ਅਤੇ ਪੁੱਛਿਆ,‘ਕੀ ਹੋ ਗਿਆ? ਫਿਲਹਾਲ ਰਿਪੋਰਟ ਸਿਰਫ ਸਦਨ ’ਚ ਪੇਸ਼ ਕੀਤੀ ਗਈ ਹੈ। ਇਸ ‘ਤੇ ਸਦਨ ਫੈਸਲਾ ਕਰੇਗਾ।’ ਜਦੋਂ ਹੰਗਾਮਾ ਰੁਕਿਆ ਨਹੀਂ ਤਾਂ ਅਗਰਵਾਲ ਨੇ ਕੁਝ ਮਿੰਟਾਂ ਬਾਅਦ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news