August 4, 2026 6:59 am

ਪਾਕਿਸਤਾਨ: ਖੈਬਰ ਪਖਤੂਨਖਵਾ ਸੂਬੇ ਵਿੱਚ ਬੰਬ ਧਮਾਕੇ ਵਿੱਚ ਛੇ ਪੁਲੀਸ ਮੁਲਾਜ਼ਮ ਹਲਾਕ

Share:

ਪਿਸ਼ਾਵਰ, 8 ਜਨਵਰੀ//ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਪੋਲੀਓ ਰੋਕੂ ਟੀਕਾਕਰਨ ਕਰਮਚਾਰੀਆਂ ਨੂੰ ਸੁਰੱਖਿਆ ਦੇਣ ਜਾ ਰਹੇ ਪੁਲੀਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿੱਚ ਘੱਟੋ-ਘੱਟ ਛੇ ਪੁਲੀਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ 22 ਹੋਰ ਜ਼ਖਮੀ ਹੋ ਗਏ। ਤਹਿਰੀਕ-ਏ-ਤਾਲੀਬਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਜ਼ਖ਼ਮੀ ਪੁਲੀਸ ਮੁਲਾਜ਼ਮਾਂ ’ਚੋਂ ਕੁਝ ਦੀ ਹਾਲਤ ਗੰਭੀਰ ਹੈ, ਜਿਸ ਕਰਕੇ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news