November 22, 2025 9:26 am

ਕਾਂਗਰਸ ਤੇ ਆਪ ਰਲ ਕੇ ਲੋਕ ਸਭਾ ਚੋਣਾਂ ਲੜਨਗੀਆਂ, ਸੀਟਾਂ ਦੀ ਵੰਡ ਬਾਰੇ ਫ਼ੈਸਲਾ ਅਗਲੀ ਮੀਟਿੰਗ ’ਚ

Share:

ਨਵੀਂ ਦਿੱਲੀ, 8 ਜਨਵਰੀ//ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇ ਅੱਜ ਇਥੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਬਾਅਦ ਕਿਹਾ ਕਿ ਦੋਵੇਂ ਪਾਰਟੀਆਂ ਸੀਟਾਂ ਦੀ ਵੰਡ ’ਤੇ ਆਖਰੀ ਫੈਸਲਾ ਕਰਨ ਲਈ ਇਕ ਵਾਰ ਫੇਰ ਮੀਟਿੰਗ ਕਰਨਗੀਆਂ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਰਲ ਕੇ ਲੜਨਗੀਆਂ। ਕਾਂਗਰਸ ਨੇਤਾ ਨੇ ਕਿਹਾ,‘ਅਸੀਂ ਆਉਣ ਵਾਲੀਆਂ ਚੋਣਾਂ ਲਈ ਕਈ ਮੁੱਦਿਆਂ ‘ਤੇ ਮੀਟਿੰਗ ਕੀਤੀ। ਗੱਲਬਾਤ ਅੱਗੇ ਚੱਲੇਗੀ ਅਤੇ ਅਸੀਂ ਦੁਬਾਰਾ ਮਿਲਾਂਗੇ। ਉਦੋਂ ਅਸੀਂ ਸੀਟਾਂ ਦੀ ਵੰਡ ‘ਤੇ ਅੰਤਿਮ ਫੈਸਲਾ ਕਰਾਂਗੇ। ਹਰ ਗੱਲ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਅਸੀਂ ਇਕੱਠੇ ਚੋਣ ਲੜਾਂਗੇ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਵਾਂਗੇ।’ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਬੈਠਕ ‘ਚ ਸ਼ਿਰਕਤ ਕੀਤੀ। ਇਸ ਮੌਕੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਵਾਸਨਿਕ, ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅਤੇ ਪਾਰਟੀ ਦੇ ਸੀਨੀਅਰ ਆਗੂ ਸਲਮਾਨ ਖੁਰਸ਼ੀਦ ਅਤੇ ਮੋਹਨ ਪ੍ਰਕਾਸ਼ ਮੌਜੂਦ ਸਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news